ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ

Saturday, May 16, 2026 - 11:36 AM (IST)

ਪੰਜਾਬ ਭਰ ਵਿਚ 20 ਤਾਰੀਖ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ, ਪਹਿਲਾਂ ਹੀ ਕਰ ਲਓ ਤਿਆਰੀ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਆਨਲਾਈਨ ਫਾਰਮੇਸੀ ਦੀਆਂ ਚੁਣੌਤੀਆਂ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ ’ਚ ‘ਕੈਮਿਸਟ ਐਸੋਸੀਏਸ਼ਨ’ ਵੱਲੋਂ 20 ਮਈ ਨੂੰ ਰਾਜ ਪੱਧਰੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਮਿਸਟ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਿਚੀ ਭਟੇਜਾ ਨੇ ਦੱਸਿਆ ਕਿ ਇਸ ਦਿਨ ਸੂਬੇ ਦੇ ਸਾਰੇ ਕੈਮਿਸਟ ਆਪਣੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਮਿਸਟ ਭਾਈਚਾਰਾ ਪਿਛਲੇ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਕਰ ਰਿਹਾ ਹੈ ਜਦਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਰਵਾਇਤੀ ਕੈਮਿਸਟਾਂ ਦਾ ਕਾਰੋਬਾਰ ਤਬਾਹੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ ਨਵੇਂ ਹੁਕਮ

ਕੈਮਿਸਟਾਂ ਦੀਆਂ ਮੁੱਖ ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ

ਆਨਲਾਈਨ ਫਾਰਮੇਸੀ ’ਤੇ ਰੋਕ : ਰਿਚੀ ਭਟੇਜਾ ਨੇ ਕਿਹਾ ਕਿ ਗੈਰ-ਕਾਨੂੰਨੀ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਤੁਰੰਤ ਰੋਕ ਲਾਈ ਜਾਵੇ ਕਿਉਂਕਿ ਇਸ ਨਾਲ ਨਾ ਸਿਰਫ਼ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਨਕਲੀ ਦਵਾਈਆਂ ਦਾ ਖਤਰਾ ਵੀ ਵੱਧ ਰਿਹਾ ਹੈ। ਇਸ ਤੋਂ ਇਲਾਵਾ ਕੈਮਿਸਟਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਡਰੱਗ ਵਿਭਾਗ ਦੀ ਕਾਰਜਪ੍ਰਣਾਲੀ ’ਚ ਪਾਰਦਰਸ਼ਤਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲਾਇਸੈਂਸ ਰਿਨਿਊਅਲ ਦੌਰਾਨ ਆ ਰਹੀਆਂ ਤਕਨੀਕੀ ਦਿੱਕਤਾਂ ਅਤੇ ਬੇਲੋੜੀ ਦੇਰੀ ਨੂੰ ਖਤਮ ਕੀਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ ਕਮਿਸ਼ਨ ਦੇ ਹੁਕਮਾਂ ਨੂੰ ਅਪੀਲੀ ਟ੍ਰਿਬਿਊਨਲ 'ਚ ਚੁਣੌਤੀ

ਮਰੀਜ਼ਾਂ ਨੂੰ ਹੋ ਸਕਦੀ ਹੈ ਪ੍ਰੇਸ਼ਾਨੀ

ਪ੍ਰਧਾਨ ਰਿਚੀ ਭਟੇਜਾ ਨੇ ਸਪੱਸ਼ਟ ਕੀਤਾ ਕਿ 20 ਮਈ ਨੂੰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਰੂਰੀ ਦਵਾਈਆਂ ਦਾ ਪ੍ਰਬੰਧ ਪਹਿਲਾਂ ਹੀ ਕਰ ਲੈਣ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News