ਪੰਜਾਬ ''ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ! ਲੱਗੀ ਪੂਰੀ ਤਰ੍ਹਾਂ ਪਾਬੰਦੀ

Thursday, Apr 10, 2025 - 11:12 AM (IST)

ਪੰਜਾਬ ''ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ! ਲੱਗੀ ਪੂਰੀ ਤਰ੍ਹਾਂ ਪਾਬੰਦੀ

ਮੋਹਾਲੀ (ਰਣਬੀਰ) : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਵੱਲੋਂ 10 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਮੌਕੇ ਮੋਹਾਲੀ ’ਚ ਸਥਿਤ ਮੀਟ, ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਕੋਮਲ ਮਿੱਤਲ ਨੇ ਕਿਹਾ ਕਿ ਮਹਾਂਵੀਰ ਜਯੰਤੀ ਮੌਕੇ ਜੀਵ ਹੱਤਿਆ ਕਰਨ ਨਾਲ ਧਾਰਮਿਕ ਰੀਤੀ-ਰਿਵਾਜ਼ਾ ਅਤੇ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਧਾਰਮਿਕ ਸਦਭਾਵਨਾ ਬਣਾਈ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ 10 ਅਪ੍ਰੈਲ ਨੂੰ ਜ਼ਿਲ੍ਹਾ ਮੋਹਾਲੀ ਵਿਖੇ ਮੀਟ, ਅੰਡੇ ਦੀਆਂ ਦੁਕਾਨਾਂ, ਹੋਟਲ, ਹਾਤੇ ’ਚ ਅੰਡਾ ਮੀਟ ਵੇਚਣ ’ਤੇ ਪਾਬੰਦੀ ਲਗਾਈ ਜਾਂਦੀ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਜਾਰੀ ਹੋਇਆ Alert! ਅਧਿਕਾਰੀਆਂ ਨੂੰ ਐਕਸ਼ਨ ਮੋਡ 'ਤੇ ਰਹਿਣ ਦੇ ਸਖ਼ਤ ਹੁਕਮ

ਇਸੇ ਤਰ੍ਹਾਂ ਨਗਰ ਨਿਗਮ ਚੰਡੀਗੜ੍ਹ ਨੇ ਵੀ ਮਹਾਵੀਰ ਜੈਯੰਤੀ ’ਤੇ ਐਲਾਨ ਕੀਤਾ ਹੈ ਕਿ ਸ਼ਹਿਰ ਦੀਆਂ ਸੀਮਾਵਾਂ ’ਚ ਸਾਰੇ ਬੁੱਚੜਖਾਨੇ ਅਤੇ ਮੀਟ ਦੀਆਂ ਦੁਕਾਨਾਂ 10 ਅਪ੍ਰੈਲ ਨੂੰ ਬੰਦ ਰਹਿਣਗੀਆਂ। ਜਾਰੀ ਕੀਤੇ ਹੁਕਮਾਂ ’ਚ ਕਿਹਾ ਹੈ ਕਿ ਮਹਾਵੀਰ ਜੈਯੰਤੀ ’ਤੇ ਮਾਸ, ਮੱਛੀ ਅਤੇ ਚਿਕਨ ਦੀ ਖਰੀਦੋ-ਫਰੋਖਤ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।

ਇਹ ਵੀ ਪੜ੍ਹੋ : ਮੌਸਮ ਨੂੰ ਲੈ ਕੇ ਜਾਰੀ ਹੋ ਗਈ ਐਡਵਾਈਜ਼ਰੀ, ਹੀਟਵੇਵ ਮਗਰੋਂ ਇਨ੍ਹਾਂ ਤਾਰੀਖ਼ਾਂ ਨੂੰ...

ਜੇਕਰ ਕੋਈ ਦੁਕਾਨਦਾਰ ਇਹ ਸਾਮਾਨ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਖ਼ਾਸ ਦਿਨ ’ਤੇ ਕਿਸੇ ਜੀਵ ਦੀ ਹੱਤਿਆ ਕਰਨ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਇਸ ਲਈ ਲੋਕਾਂ ਦੀ ਆਸਥਾ ਨੂੰ ਧਿਆਨ ’ਚ ਰੱਖਦਿਆਂ ਜ਼ਿਲ੍ਹੇ ’ਚ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ’ਚ ਮਾਸ, ਆਂਡੇ ਤੇ ਮਾਸ ਦੀ ਵਿਕਰੀ ’ਤੇ ਪਾਬੰਦੀ ਲਾਈ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News