27 ਅਪ੍ਰੈਲ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ! ਕੀਤਾ ਗਿਆ ਵੱਡਾ ਐਲਾਨ
Saturday, Apr 25, 2026 - 11:09 AM (IST)
ਤਲਵੰਡੀ ਭਾਈ (ਪਾਲ) : ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਵੱਲੋਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਨਾ ਕੀਤੇ ਜਾਣ ਕਰਕੇ ਆਲ ਇੰਡੀਆ ਐਗਰੋ ਇਨਪੁਟ ਡੀਲਰਜ਼ ਐਸੋਸੀਏਸ਼ਨ ਵਲੋਂ ਵਿਰੋਧ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਵਲੋਂ ਮਿਤੀ 27 ਅਪ੍ਰੈਲ 2026 ਦਿਨ ਸੋਮਵਾਰ ਨੂੰ ਪੂਰੇ ਭਾਰਤ ਅੰਦਰ ਆਪਣੇ-ਆਪਣੇ ਕਾਰੋਬਾਰ ਬੰਦ ਰੱਖ ਕੇ ਸਰਕਾਰ ਤੱਕ ਆਵਾਜ਼ ਪਹੰਚਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬੰਦ ਨੂੰ ਸਮਰਥਨ ਦੇਣ ਲਈ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਦੀ ਇਕ ਜ਼ਰੂਰੀ ਵਰਚੂਅਲ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਵਿਕਾਸ ਗਲਹੋਤਰਾ ਨੇ ਦੱਸਿਆ ਕਿ ਡੀਲਰਾਂ ਦੀਆਂ ਮੰਗਾਂ ਜਿਵੇਂ ਕਿ ਖਾਦ ਦੇ ਨਾਲ ਹੋਰ ਬੇਲੋੜੀ ਸਮੱਗਰੀ ਬੰਦ ਕਰਨਾ, ਖਾਦ ਨੂੰ ਬਿਨਾਂ ਕਿਸੇ ਵਾਧੂ ਖ਼ਰਚੇ ਦੇ, ਪ੍ਰਚੂਨ ਦੁਕਾਨਦਾਰਾਂ ਤੱਕ ਪਹੁੰਚ ਕਰਕੇ ਦੇਣਾ, ਡੀਲਰ ਲਈ ਖਾਦ ਦੇ ਮਾਰਜਿਨ ਵਿਚ ਵਾਧਾ ਕਰਨਾ, ਖਾਦ ਦੀ ਵਿਕਰੀ ਲਈ ਲਿਆਂਦੀ ਜਾ ਰਹੀ ਈ-ਟੋਕਨ ਪ੍ਰਣਾਲੀ ਬੰਦ ਕਰਨਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ ਕੀ ਹੈ ਕਾਰਨ
ਇਸ ਤੋਂ ਇਲਾਵਾ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਨਮੂਨੇ ਗੈਰ ਮਿਆਰੀ ਆਉਣ ਤੇ ਸਿਰਫ਼ ਉਤਪਾਦ ਬਣਾਉਣ ਵਾਲੀ ਕੰਪਨੀ ਉੱਪਰ ਹੀ ਕਾਨੂੰਨੀ ਕਾਰਵਾਈ ਕਰਨਾ ਅਤੇ ਡੀਲਰ ਨੂੰ ਸਿਰਫ਼ ਗਵਾਹ ਦੇ ਤੌਰ 'ਤੇ ਰੱਖਣਾ ਆਦਿ ਮੰਗਾਂ ਹਨ, ਜੋ ਕਿ ਕਾਨੂੰਨੀ ਤੌਰ 'ਤੇ ਵੀ ਜਾਇਜ਼ ਹਨ। ਸਰਕਾਰ ਪਾਸੋਂ ਇਨ੍ਹਾਂ ਮੰਗਾਂ ਨੂੰ ਮਨਵਾਉਣ ਲਈ ਬੰਦ ਦੀ ਕਾਲ ਦਿੱਤੀ ਗਈ ਹੈ। ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਾਰੀਆ ਮੰਡੀਆ ਵਿੱਚੋਂ ਬਹੁਤ ਹੀ ਉਤਸ਼ਾਹ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! SAD ਪੁਨਰ ਸੁਰਜੀਤ ਨੇ ਜਾਰੀ ਕੀਤਾ ਵਿਜ਼ਨ ਡਾਕੂਮੈਂਟ
ਐਸੋਸੀਏਸ਼ਨ ਆਗੂਆਂ ਨੇ ਸਮੂਹ ਡੀਲਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਦਿਨ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਇਸ ਬੰਦ ਨੂੰ ਮੁਕੰਮਲ ਤੌਰ ਤੇ ਕਾਮਯਾਬ ਕੀਤਾ ਜਾਵੇ। ਇਸ ਮੌਕੇ ਤਰਸੇਮ ਵੱਤਾ ਪ੍ਰਧਾਨ ਪੈਸਟੀਸਾਈਡ ਐਸੋਸੀਏਸ਼ਨ, ਨਰਿੰਦਰਜੀਤ ਸਿੰਘ, ਅਸ਼ਵਨੀ ਗੁਲਾਟੀ, ਨਰੇਸ਼ ਕੁਮਾਰ, ਮਹਿੰਦਰ ਪਾਲ ਢੱਲ, ਸੋਨੂੰ ਗੋਇਲ, ਜਗਦੀਸ਼ ਗੋਇਲ, ਜਗਦੀਸ਼ ਅਨੇਜਾ, ਜਸਮੀਕ ਬਜਾਜ, ਜਗਜੋਤ ਖੋਸਾ, ਨੱਥਾ ਸਿੰਘ ਬਰਾੜ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
