ਅੱਜ ਇਹ ਦੁਕਾਨਾਂ ਰਹਿਣਗੀਆਂ ਬੰਦ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
Tuesday, Mar 31, 2026 - 10:12 AM (IST)
ਮੋਹਾਲੀ (ਰਣਬੀਰ/ਗੌਤਮ) : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਮਹਾਵੀਰ ਜੈਅੰਤੀ ਮੌਕੇ ਮੰਗਲਵਾਰ ਨੂੰ ਮੀਟ, ਅੰਡੇ ਦੀਆਂ ਦੁਕਾਨਾਂ-ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜ਼ਾਂ ਮੁਤਾਬਕ ਅਸ਼ੁੱਭ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ 'ਚ ਕਈ ਬੱਚਿਆਂ ਦੀ ਸਿਹਤ ਵਿਗੜੀ, ਬੁਰੀ ਤਰ੍ਹਾਂ ਡਰੇ ਮਾਪੇ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਂਵਾਂ ਨੂੰ ਠੇਸ ਪਹੁੰਚ ਸਕਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਮੁਤਾਬਕ ਸੀਨੀਅਰ ਕਪਤਾਨ ਪੁਲਸ, ਨਿਗਮ ਕਮਿਸ਼ਨਰ, ਨਗਰ ਨਿਗਮ, ਐੱਸ. ਏ. ਐੱਸ. ਨਗਰ, ਸਬੰਧਿਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ, ਸਮੂਹ ਬੀ. ਡੀ. ਪੀ. ਓ. ਤੇ ਡਿਪਟੀ ਡਾਇਰੈਕਟਰ, ਪਸ਼ੂ-ਪਾਲਣ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ : LPG ਗੈਸ ਖ਼ਪਤਕਾਰਾਂ ਲਈ ਲਾਜ਼ਮੀ ਹੋਇਆ ਆਹ ਕੰਮ, DC ਨੇ ਜਾਰੀ ਕੀਤੇ ਸਖ਼ਤ ਹੁਕਮ, ਨਾ ਮੰਨੇ ਤਾਂ...
ਦੱਸਣਯੋਗ ਹੈ ਕਿ ਮਹਾਵੀਰ ਜੈਅੰਤੀ ਦੇ ਮੌਕੇ 'ਤੇ ਅੱਜ ਸੂਬੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਅੱਜ ਸੂਬੇ ਦੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਅਦਾਰ ਬੰਦ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
