ਪੰਜਾਬ ''ਚ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ
Thursday, Jan 16, 2025 - 10:30 AM (IST)
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੁੱਝ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੂਬੇ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਸਬੰਧਿਤ ਸਕੂਲਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੈਸ਼ਨ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਨੰਬਰ ਜਾਰੀ ਕਰਨ ਲਈ ਲੋੜੀਂਦੇ ਦਸਤਾਵੇਜ਼ ਜਲਦੀ ਤੋਂ ਜਲਦੀ ਜਮ੍ਹਾਂ ਕੀਤੇ ਜਾਣੇ ਚਾਹੀਦੇ ਹਨ, ਜੋ ਕਿ ਦੂਜੇ ਸੂਬਿਆਂ ਜਾਂ ਬੋਰਡਾਂ ਤੋਂ ਆਏ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪਹਿਲੀ ਵਾਰ ਮਿਲੀ ਇਹ ਸਹੂਲਤ
ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਇਸ ਤਰ੍ਹਾਂ ਦੇ ਵਿਦਿਆਰਥੀ ਪ੍ਰੀਖਿਆ 'ਚ ਸ਼ਾਮਲ ਨਹੀਂ ਹੋ ਸਕਣਗੇ। ਬੋਰਡ ਨੇ ਕਿਹਾ ਕਿ ਕਈ ਸਕੂਲਾਂ ਨੇ ਵਿਦਿਆਰਥੀਆਂ ਦੇ ਅਧੂਰੇ ਜਾਂ ਪੂਰੀ ਤਰ੍ਹਾਂ ਨਾਲ ਦਸਤਾਵੇਜ਼ ਜਮ੍ਹਾਂ ਨਹੀਂ ਕਰਵਾਏ ਹਨ। ਇਸ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਰਜਿਸਟ੍ਰੇਸ਼ਨ ਪੋਰਟਲ ’ਤੇ ਤਰੁੱਟੀਆਂ ਸਾਹਮਣੇ ਆ ਰਹੀਆਂ ਹਨ। ਸਕੂਲਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੀ ਲਾਗਇਨ ਆਈ. ਡੀ. ਦੀ ਵਰਤੋਂ ਕਰ ਕੇ ਰਜਿਸਟ੍ਰੇਸ਼ਨ ਪੋਰਟਲ ਦੇ ਹੋਰ ਬੋਰਡ ਰਜਿਸਟ੍ਰੇਸ਼ਨ ਨੰਬਰ ਦੇ ਸੈਕਸ਼ਨ ’ਤੇ ਜਾ ਕੇ ਇਨ੍ਹਾਂ ਗਲਤੀਆਂ ਦੀ ਜਾਂਚ ਕਰਨ।
31 ਜਨਵਰੀ ਤੱਕ ਦਸਤਾਵੇਜ਼ ਜਮ੍ਹਾਂ ਕਰਾਉਣੇ ਲਾਜ਼ਮੀ
ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਤਰੁੱਟੀਆਂ ਨੂੰ ਦੂਰ ਕਰਨ ਲਈ ਲੋੜੀਂਦੇ ਦਸਤਾਵੇਜ਼ 31 ਜਨਵਰੀ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੀ ਰਜਿਸਟ੍ਰੇਸ਼ਨ ਸ਼ਾਖਾ ’ਚ ਜਮ੍ਹਾਂ ਕਰਵਾਏ ਜਾਣ। ਇਸ ਤੋਂ ਬਾਅਦ ਸਮੇਂ ਸਿਰ ਇਨ੍ਹਾਂ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਨੰਬਰ ਜਾਰੀ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀਆਂ ਤਾਰੀਖ਼ਾਂ 'ਚ ਬਦਲਾਅ, ਜਾਣੋ ਨਵਾਂ ਸ਼ਡਿਊਲ
ਜੇਕਰ ਤੁਹਾਡੇ ਕੋਲ ਦਸਤਾਵੇਜ਼ ਨਹੀਂ ਹਨ ਤਾਂ ਤੁਹਾਨੂੰ ਰੋਲ ਨੰਬਰ ਨਹੀਂ ਮਿਲੇਗਾ
ਜੇਕਰ ਨਿਰਧਾਰਿਤ ਮਿਤੀ ਤੱਕ ਦਸਤਾਵੇਜ਼ ਜਮ੍ਹਾਂ ਨਹੀਂ ਕੀਤੇ ਜਾਂਦੇ ਹਨ, ਤਾਂ ਅਜਿਹੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਸ਼ਾਮਲ ਹੋਣ ਲਈ ਨਾ ਤਾਂ ਰਜਿਸਟ੍ਰੇਸ਼ਨ ਨੰਬਰ ਅਤੇ ਨਾ ਹੀ ਰੋਲ ਨੰਬਰ ਜਾਰੀ ਕੀਤਾ ਜਾਵੇਗਾ। ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵਿਦਿਆਰਥੀ ਇਸ ਕਾਰਨ ਪ੍ਰੀਖਿਆ ’ਚ ਬੈਠਣ ਤੋਂ ਵਾਂਝਾ ਰਹਿੰਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਿਤ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8