ਆਜ਼ਾਦੀ ਦਿਹਾੜੇ ''ਤੇ ਲੁਧਿਆਣਾ ਦੇ 2 ਪੁਲਸ ਅਧਿਕਾਰੀਆਂ ਨੂੰ ਮਿਲੇਗਾ CM Medal

Tuesday, Aug 06, 2024 - 11:51 AM (IST)

ਆਜ਼ਾਦੀ ਦਿਹਾੜੇ ''ਤੇ ਲੁਧਿਆਣਾ ਦੇ 2 ਪੁਲਸ ਅਧਿਕਾਰੀਆਂ ਨੂੰ ਮਿਲੇਗਾ CM Medal

ਲੁਧਿਆਣਾ (ਰਾਜ)- ਲੁਧਿਆਣਾ ਦੇ ਕਮਿਸ਼ਨਰੇਟ ’ਚ ਰਹਿ ਕੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ 2 ਪੁਲਸ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ’ਤੇ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾ ਰਿਹਾ ਹੈ, ਜਿਨ੍ਹਾਂ ’ਚ ਲੁਧਿਆਣਾ ਦੇ ਜੁਆਇੰਟ ਪੁਲਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਅਤੇ ਥਾਣਾ ਸਾਈਬਰ ਸੈੱਲ ਦੇ ਐੱਸ. ਐੱਚ. ਓ. ਇੰਸਪੈਕਟਰ ਜਤਿੰਦਰ ਸਿੰਘ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਪੰਜਾਬ 'ਚ ਵੱਡਾ ਹਾਦਸਾ! ਸਕੂਲ ਬੱਸ 'ਚ ਸਵਾਰ ਵਿਦਿਆਰਥੀ ਦੀ ਦਰਦਨਾਕ ਮੌਤ, ਕਈ ਗੰਭੀਰ ਜ਼ਖ਼ਮੀ

ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ ਹੋਮ ਅਫੇਅਰ ਐਂਡ ਜਸਟਿਸ ਤੋਂ ਜਾਰੀ ਹੋਏ ਨੋਟੀਫਿਕੇਸ਼ਨ ’ਚ ਜਿਥੇ ਪੰਜਾਬ ਦੇ ਕਈ ਜ਼ਿਲਿਆਂ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ 15 ਅਗਸਤ ਦੇ ਆਜ਼ਾਦੀ ਦਿਹਾੜੇ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ’ਚੋਂ ਲੁਧਿਆਣਾ ਅੱਵਲ ਨੰਬਰ ’ਤੇ ਹੈ। ਗੱਲ ਚਾਹੇ ਕੰਟਰੋਲ ਦੀ ਹੋਵੇ ਜਾਂ ਨਸ਼ੇ ਦੀ ਰੋਕਥਾਮ ਦੀ, ਜਨਤਾ ਦੇ ਹਿੱਤ ’ਚ ਕੰਮ ਕਰਨ ਵਾਲੇ ਲੁਧਿਆਣਾ ਦੇ ਜੁਆਇੰਟ ਸੀ. ਪੀ./ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨੂੰ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾਵੇਗਾ। ਉਨ੍ਹਾਂ ਨਾਲ ਸਾਈਬਰ ਥਾਣੇ ਦੇ ਐੱਸ. ਐੱਚ. ਓ. ਜਤਿੰਦਰ ਸਿੰਘ ਨੂੰ ਵੀ ਸੀ. ਐੱਮ. ਮੈਡਲ ਨਾਲ ਨਿਵਾਜ਼ਿਆ ਜਾ ਰਿਹਾ ਹੈ, ਜਿਨ੍ਹਾਂ ਨੇ ਕਈ ਸਾਈਬਰ ਠੱਗਾਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਹੈ ਅਤੇ 3 ਫਰਜ਼ੀ ਕਾਲ ਸੈਂਟਰਾਂ ਦਾ ਵੀ ਪਰਦਾਫਾਸ਼ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News