ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ
Sunday, May 17, 2026 - 04:41 PM (IST)
ਤਰਨਤਾਰਨ (ਵਾਲੀਆ) - ਜ਼ਿਲਾ ਮੈਜਿਸਟ੍ਰੇਟ ਰਾਹੁਲ ਨੇ ਜਨਤਕ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ‘ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023’ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨਤਾਰਨ ਦੀ ਹਦੂਦ ਅੰਦਰ ਕਿਸੇ ਵਾਹਨ ਦੇ ਮੂਲ ਰੂਪ ਵਿਚ ਤਬਦੀਲੀ, ਸੋਧ ਜਾਂ ਨਿਰਮਾਣ ਕਰਨ ਅਤੇ ਅਜਿਹੇ ਗੈਰ-ਵਰਗੀਕ੍ਰਿਤ ਤੇ ਗੈਰ-ਕਾਨੂੰਨੀ ਤੌਰ ’ਤੇ ਸੋਧੇ ਵਾਹਨਾਂ (ਮੋਡੀਫਾਈਡ ਵਾਹਨ) ਨੂੰ ਤਰਨਤਾਰਨ ਦੀਆਂ ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮੁਕੰਮਲ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ, ਰਵਨੀਤ ਬਿੱਟੂ ਨੇ ਕੀਤਾ ਉਦਘਾਟਨ
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੈਕਟਰੀ, ਟਰਾਂਸਪੋਰਟ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਪੱਤਰ ਅਨੁਸਾਰ ਰਾਜ ਵਿਚ ਗੈਰ-ਵਰਗੀਕ੍ਰਿਤ ਅਤੇ ਗੈਰ-ਕਾਨੂੰਨੀ ਤੌਰ ’ਤੇ ਸੋਧੇ ਹੋਏ ਵਾਹਨ, ਜਿਵੇਂ ਕਿ ਜੁਗਾੜੂ ਰੇਹੜੀਆਂ/ਪੀਟਰ ਰੇਹੜੀਆਂ ਆਦਿ, ਜਨਤਕ ਸੜਕਾਂ ’ਤੇ ਚੱਲ ਰਹੇ ਹਨ, ਜੋ ਮੋਟਰ ਵਾਹਨ ਐਕਟ 1988 ਅਤੇ ਸੜਕ ਸੁਰੱਖਿਆ ਮਾਪਦੰਡਾਂ ਦੀ ਸਿੱਧੀ ਉਲੰਘਣਾ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਅਜਿਹੇ ਵਾਹਨਾਂ ਨੂੰ ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ
ਇਸੇ ਤਰ੍ਹਾਂ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਤਰਨਤਾਰਨ ਵੱਲੋਂ ਵੀ ਪੱਤਰ ਪ੍ਰਾਪਤ ਹੋਇਆ ਹੈ ਕਿ ਜ਼ਿਲਾ ਤਰਨਤਾਰਨ ਵਿਚ ਕੁਝ ਥਾਵਾਂ ’ਤੇ ਗੈਰ-ਕਾਨੂੰਨੀ ਤਰੀਕੇ ਨਾਲ ਮੋਡੀਫਾਈ ਕੀਤੇ ਗਏ ਵਾਹਨਾਂ ਦੀ ਗਿਣਤੀ ਵਿਚ ਦਿਨੋ-ਦਿਨ ਵਾਧਾ ਹੋ ਰਿਹਾ ਹੈ, ਜਿਸ ਨਾਲ ਜਨਤਕ ਸੁਰੱਖਿਆ ਅਤੇ ਟ੍ਰੈਫਿਕ ਸਮੱਸਿਆਵਾਂ ਸਮੇਤ ਸੜਕ ਹਾਦਸੇ (ਰੋਡ ਐਕਸੀਡੈਂਟ) ਵਧ ਗਏ ਹਨ। ਇਸ ਲਈ ਉਨ੍ਹਾਂ ਵੱਲੋਂ ਅਜਿਹੇ ਵਾਹਨਾਂ ਨੂੰ ਮੋਡੀਫਾਈ/ਨਿਰਮਾਣ ਕਰਨ 'ਤੇ ਰੋਕ ਲਗਾਉਣ ਲਈ ਬੇਨਤੀ ਕੀਤੀ ਗਈ ਸੀ। ਇਹ ਹੁਕਮ ਮਿਤੀ 14-07-2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
