ਆਰਟਿਗਾ ''ਤੇ ਜਾਅਲੀ ਨੰਬਰ ਪਲੇਟ ਲਗਾ ਕੇ ਕਰਦੇ ਸਨ ਲੁੱਟਾਂ-ਖੋਹਾਂ, ਪੁਲਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Sunday, Sep 08, 2024 - 04:54 AM (IST)
ਲੁਧਿਆਣਾ (ਰਾਜ) : ਆਰਟਿਗਾ ਕਾਰ 'ਤੇ ਜਾਅਲੀ ਨੰਬਰ ਲਗਾ ਕੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ 3 ਮੁਲਜ਼ਮਾਂ ਨੂੰ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਹੈਬੋਵਾਲ ਕਲਾਂ ਦੇ ਰਹਿਣ ਵਾਲੇ ਹਰਮੀਤ ਸਿੰਘ, ਕੇਹਰ ਸਿੰਘ ਅਤੇ ਮਦਨ ਕੁਮਾਰ ਹਨ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 6 ਮੋਬਾਈਲ, ਐਕਟਿਵਾ ਅਤੇ ਜਾਅਲੀ ਨੰਬਰ ਲੱਗੀ ਵਾਰਦਾਤ ਵਿਚ ਵਰਤੀ ਕਾਰ ਬਰਾਮਦ ਹੋਈ ਹੈ। ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਮਜਬੂਰੀ 'ਚ ਗ਼ਰੀਬ ਨੇ ਕੀਤਾ ਦਿਲ ਦਹਿਲਾਉਣ ਵਾਲਾ ਕਾਰਾ; ਪਤਨੀ ਦੇ ਇਲਾਜ ਲਈ ਵੇਚ'ਤਾ ਆਪਣਾ ਪੁੱਤ
ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਦੇਵ ਸਿੰਘ ਨੇ ਦੱਸਿਆ ਕਿ ਥਾਣਾ ਸਰਾਭਾ ਨਗਰ ਦੀ ਪੁਲਸ ਨੂੰ ਨਿਖਿਲ ਸਿਆਲ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ 28 ਅਗਸਤ ਨੂੰ ਆਪਣੀ ਐਕਟਿਵਾ ’ਤੇ ਘਰ ਵਾਪਸ ਜਾ ਰਿਹਾ ਸੀ। ਬਾਰਿਸ਼ ਹੋਣ ਕਾਰਨ ਉਹ ਬਾੜੇਵਾਲ ਸਥਿਤ ਪੁਲ ਦੇ ਥੱਲੇ ਖੜ੍ਹਾ ਹੋ ਗਿਆ। ਇਸ ਦੌਰਾਨ ਆਰਟਿਗਾ ਕਾਰ ਉਸ ਦੇ ਕੋਲ ਆ ਕੇ ਰੁਕੀ। ਉਸ ਦੇ ਅੰਦਰੋਂ ਦੋ ਨੌਜਵਾਨ ਬਾਹਰ ਆਏ ਅਤੇ ਇਕ ਨੌਜਵਾਨ ਕਾਰ ਸਟਾਰਟ ਕਰਕੇ ਅੰਦਰ ਬੈਠਾ ਰਿਹਾ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਉਸ ਦੇ ਦੋ ਮੋਬਾਈਲ ਤੇ ਐਕਟਿਵਾ ਵੀ ਲੈ ਕੇ ਫਰਾਰ ਹੋ ਗਏ। ਉਸ ਨੇ ਤੁਰੰਤ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ। ਉਧਰ, ਸ਼ਿਕਾਇਤ ਮਿਲਣ ਤੋਂ ਬਾਅਦ ਐੱਸ.ਐੇੱਚ.ਓ. ਪਵਨ ਕੁਮਾਰ ਦੀ ਅਗਵਾਈ ਵਿਚ ਟੀਮ ਨੇ ਜਾਂਚ ਸ਼ੁਰੂ ਕੀਤੀ ਅਤੇ ਕੁਝ ਹੀ ਦਿਨਾਂ ਵਿਚ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਮੁੱਢਲੀ ਪੁੱਛਗਿਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਕਾਰ ‘ਤੇ ਜਾਅਲੀ ਨੰਬਰ ਪਲੇਟ ਲਗਾਈ ਹੋਈ ਸੀ ਅਤੇ ਮੁਲਜ਼ਮ ਉਸੇ ’ਤੇ ਸਵਾਰ ਹੋ ਕੇ ਰਾਹਗੀਰਾਂ ਨੂੰ ਲੁੱਟਦੇ ਸਨ। ਉਹ ਇਲਾਕੇ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਦੋ ਮੁਲਜ਼ਮਾਂ ‘ਤੇ ਪਹਿਲਾਂ ਵੀ ਕੇਸ ਦਰਜ ਹਨ। ਪੁਲਸ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਰਿਕਾਰਡ ਦਾ ਪਤਾ ਲਗਾਉਣ ਵਿਚ ਜੁਟੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8