ਦੀਨਾਨਗਰ ਵਿਚ ਚੋਰਾਂ ਦੀ ਦਹਿਸ਼ਤ, ਘਾਬਰੇ ਲੋਕਾਂ ਦੀ ਪੁਲਸ ਨੂੰ ਅਪੀਲ
Thursday, Feb 27, 2025 - 03:09 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਸ਼ਹਿਰ ਦੀਨਾਨਗਰ ਅੰਦਰ ਨਹੀਂ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੋਰੀਆਂ ਹੋਣ ਕਾਰਨ ਲੋਕਾਂ ਦੇ ਮਨਾਂ ਵਿਚ ਦਹਿਸ਼ਤ ਵਾਲਾ ਮਾਹੌਲ ਵੇਖਿਆ ਜਾ ਰਿਹਾ ਹੈ ਜਿਸ ਦੀ ਮਿਸਾਲ ਬੀਤੀ ਰਾਤ ਚੋਰਾ ਵੱਲੋਂ ਦੋ ਮੈਡੀਕਲ ਸਟੋਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਅਤੇ ਇਨ੍ਹਾਂ ਵਿੱਚੋਂ ਨਗਦੀ ਸਮੇਤ ਇਨਵੇਟਰ ਬੈਟਰੀਆਂ ਅਤੇ ਹੋਰ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਡੀਕਲ ਸਟੋਰ ਦੇ ਮਾਲਕ ਨਵੀਨ ਮਹਾਜਨ ਨੇ ਦੱਸਿਆ ਕਿ ਚੋਰਾਂ ਵੱਲੋਂ ਸਾਡੇ ਮੈਡੀਕਲ ਸਟੋਰਾਂ ਦੇ ਤਾਲੇ ਤੋੜ ਕੇ ਅੰਦਰ ਪਈ ਕਰੀਬ 20 ਹਜ਼ਾਰ ਦੀ ਨਗਦੀ ਸਮੇਤ ਹੋਰ ਸਮਾਨ ਚੋਰੀ ਕਰ ਲਿਆ ਗਿਆ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਅਜੇ ਪਿਛਲੇ ਦਿਨੀਂ ਹੀ 4 ਦੁਕਾਨਾਂ ਸਮੇਤ ਇਕ ਮੰਦਰ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ ਪਰ ਪੁਲਸ ਪ੍ਰਸ਼ਾਸਨ ਚੋਰਾਂ ਵਿਰੁੱਧ ਸ਼ਿਕੰਜਾ ਕੱਸਣ ਵਿਚ ਨਾਕਾਮ ਸਾਬਤ ਹੋ ਰਿਹਾ ਹੈ। ਇਲਾਕੇ ਦੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਚੋਰਾਂ ਨੂੰ ਨੱਥ ਪਾਈ ਜਾਵੇ ਤਾਂ ਜੋ ਚੋਰੀ ਦੀਆਂ ਘਟਨਾ ਤੋਂ ਰਾਹਿਤ ਮਿਲ ਸਕੇ।