ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

Sunday, Oct 08, 2017 - 08:16 AM (IST)

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਕੋਟਕਪੂਰਾ  (ਨਰਿੰਦਰ, ਭਾਵਿਤ) - ਥਾਣਾ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਹੌਲਦਾਰ ਚਮਕੌਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਗਗਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜੀਵਨ ਨਗਰ ਕੋਟਕਪੂਰਾ ਨੂੰ ਗ੍ਰਿਫਤਾਰ ਕੀਤਾ ਤੇ ਉਸ ਤੋਂ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ। ਥਾਣਾ ਸਿਟੀ ਕੋਟਕਪੂਰਾ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਹੱਲਾ ਤੇਲੀਆਂ ਵਾਲਾ ਦੇ ਵਸਨੀਕ ਕੀਰਤੀ ਸ਼ਰਮਾ ਪੁੱਤਰ ਵਰਿੰਦਰ ਸ਼ਰਮਾ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਮੋਟਰਸਾਈਕਲ ਪਲੈਟੀਨਾ ਹਸਪਤਾਲ 'ਚੋਂ ਚੋਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਉਕਤ ਵਿਅਕਤੀ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।


Related News