ਰੇਲਵੇ ਪੁਲਸ ਨੇ ਮੋਬਾਇਲ ਚੋਰ ਨੂੰ ਕੀਤਾ ਗ੍ਰਿਫ਼ਤਾਰ, ਜੇਲ੍ਹ ਭੇਜਿਆ

Thursday, Sep 12, 2024 - 04:53 PM (IST)

ਰੇਲਵੇ ਪੁਲਸ ਨੇ ਮੋਬਾਇਲ ਚੋਰ ਨੂੰ ਕੀਤਾ ਗ੍ਰਿਫ਼ਤਾਰ, ਜੇਲ੍ਹ ਭੇਜਿਆ

ਅਬੋਹਰ (ਸੁਨੀਲ) : ਰੇਲਵੇ ਥਾਣਾ ਦੇ ਇੰਚਾਰਜ ਇਕਬਾਲ ਸਿੰਘ ਦੀ ਅਗਵਾਈ ’ਚ ਸਹਾਇਕ ਸਬ-ਇੰਸਪੈਕਟਰ ਅਜੀਤ ਕੁਮਾਰ ਨੇ ਮੋਬਾਇਲ ਫ਼ੋਨ ਚੋਰੀ ਕਰਨ ਵਾਲੇ ਨੌਜਵਾਨ ਰਾਹੁਲ ਕੁਮਾਰ ਉਰਫ਼ ਕਬੂਤਰ ਪੁੱਤਰ ਰਾਜ ਕੁਮਾਰ ਵਾਸੀ ਮਲੋਟ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਪੁਲਸ ਨੇ ਮੁਲਜ਼ਮ ਕੋਲੋਂ ਚੋਰੀ ਕੀਤਾ ਮੋਬਾਇਲ ਵੀ ਬਰਾਮਦ ਕੀਤਾ ਹੈ। ਮੁਲਜ਼ਮ ਨੂੰ ਜੁਡੀਸ਼ੀਅਲ ਮੈਜਿਸਟਰੇਟ ਸਤੀਸ਼ ਕੁਮਾਰ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਰੇਲਵੇ ਥਾਣਾ ਪੁਲਸ ਨੇ ਕੁਲਵੰਤ ਸਿੰਘ ਦੇ ਬਿਆਨਾਂ ਤੇ ਉਸ ਦਾ ਮੋਬਾਇਲ ਚੋਰੀ ਕਰਨ ਦੇ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਸੀ।


author

Babita

Content Editor

Related News