ਘਰ ਦਾ ਦਰਵਾਜ਼ਾ ਤੋੜ ਕੇ ਨਕਦੀ ਤੇ ਹੋਰ ਸਾਮਾਨ ਲੈ ਚੋਰ ਰਫੂਚੱਕਰ, ਸੀਸੀਟੀਵੀ 'ਚ ਕੈਦ

Wednesday, Apr 02, 2025 - 09:26 PM (IST)

ਘਰ ਦਾ ਦਰਵਾਜ਼ਾ ਤੋੜ ਕੇ ਨਕਦੀ ਤੇ ਹੋਰ ਸਾਮਾਨ ਲੈ ਚੋਰ ਰਫੂਚੱਕਰ, ਸੀਸੀਟੀਵੀ 'ਚ ਕੈਦ

ਫਤਹਿਗੜ੍ਹ ਸਾਹਿਬ (ਬਿਪਿਨ) : ਅਮਨ ਕਾਲੋਨੀ ਸਰਹਿੰਦ ਵਿੱਚ ਅਣਪਛਾਤੇ ਚੋਰ ਇੱਕ ਘਰ ਵਿੱਚ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗਏ। ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸਦੀ ਮਾਸੀ ਤੇ ਉਨ੍ਹਾਂ ਦੀ ਨੂੰਹ ਗਏ ਹੋਏ ਸਨ। 

ਪਾਸ਼ ਇਲਾਕੇ 'ਚ ਵਿਆਹੁਤਾ ਨੇ ਭੇਦਭਰੇ ਹਾਲਾਤ 'ਚ ਲਿਆ ਫਾਹਾ, ਲਾਸ਼ ਵੇਖ ਸਭ ਦੇ ਉੱਡੇ ਹੋਸ਼

ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਨੁਸਾਰ ਤਿੰਨ ਮੋਟਰਸਾਈਕਲ ਸਵਾਰ ਵਿਅਕਤੀ ਆਏ, ਜਿਨ੍ਹਾਂ ਵਿੱਚੋਂ ਇੱਕ ਘਰ ਦੇ ਬਾਹਰ ਖੜ੍ਹਾ ਰਿਹਾ ਅਤੇ ਦੋ ਘਰ ਦੇ ਅੰਦਰ ਦਾਖ਼ਲ ਹੋ ਗਏ। ਉਨ੍ਹਾਂ ਨੇ ਮੁੱਖ ਦਰਵਾਜ਼ਾ ਤੋੜ ਕੇ ਕਮਰੇ ਦੇ ਅੰਦਰ ਅਲਮਾਰੀਆਂ ਨੂੰ ਵੀ ਤੋੜ ਦਿੱਤਾ। ਇਸ ਤੋਂ ਬਾਅਦ ਚੋਰਾਂ ਨੇ ਘਰ ਵਿੱਚ ਪਈ ਲਗਭਗ ਦੋ ਲੱਖ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News