Skoda ਕਾਰ ''ਚ ਸ਼ਰਾਬ ਦਾ ਠੇਕਾ ਲੁੱਟਣ ਆਏ ਮੁਲਜ਼ਮ, ਕਰਿੰਦੇ ਨੇ ਫੜ ਕੇ ਕੀਤਾ ਪੁਲਸ ਹਵਾਲੇ
Tuesday, Jun 24, 2025 - 03:02 PM (IST)

ਲੁਧਿਆਣਾ (ਅਨਿਲ): ਲਾਡੋਵਾਲ ਥਾਣੇ ਦੀ ਪੁਲਸ ਨੇ ਪਿੰਡ ਰਾਜੋਵਾਲ ਵਿਚ ਸ਼ਰਾਬ ਦਾ ਠੇਕਾ ਲੁੱਟਣ ਦੇ ਦੋਸ਼ ਵਿਚ ਇਕ ਦੋਸ਼ੀ ਨੂੰ ਸਕੋਡਾ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦੋਂ ਕਿ ਉਸ ਦੇ ਤਿੰਨ ਸਾਥੀ ਮੌਕੇ ਤੋਂ ਫਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ
ਜਾਂਚ ਅਧਿਕਾਰੀ ਥਾਣੇਦਾਰ ਜੀਵਨ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਲਗਭਗ 3 ਵਜੇ ਚਾਰ ਵਿਅਕਤੀਆਂ ਨੇ ਤਾਲੇ ਤੋੜ ਕੇ ਰਾਜੋਵਾਲ ਸ਼ਰਾਬ ਦੀ ਦੁਕਾਨ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਇਕ ਦੋਸ਼ੀ ਨੂੰ ਠੇਕੇ 'ਤੇ ਕੰਮ ਕਰਦੇ ਕਰਿੰਦੇ ਨੇ ਕਾਬੂ ਕਰ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਾਸੀ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8