ਬੈਕਰੀ ''ਚ ਚੋਰੀ ਕਰਨ ਵਾਲੇ ਚੋਰ ਸੀ. ਸੀ. ਟੀ. ਵੀ. ''ਚ ਹੋਏ ਕੈਦ

02/16/2018 5:42:21 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸਥਾਨਕ ਅਬੋਹਰ ਰੋਡ 'ਤੇ ਖਾਲਸਾ ਬੈਕਰੀ 'ਤੇ ਚੋਰ ਨੇ ਸ਼ਟਰ ਦੇ ਤਾਲੇ ਤੋੜ ਕੇ ਦੁਕਾਨ 'ਚ ਪਈ ਕਰੀਬ 40 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਦੁਕਾਨਦਾਰ ਨੂੰ ਸਵੇਰੇ ਮਿਲੀ, ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। 
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਬੋਹਰ ਰੋਡ ਦੀ ਗਲੀ ਨੰਬਰ ਛੇ ਦੇ ਨੇੜੇ ਖਾਲਸਾ ਬੈਕਰੀ ਦੇ ਮਾਲਕ ਜਗਮੀਤ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾ ਸ਼ਾਮ ਨੂੰ ਦੁਕਾਨ ਦਾ ਸ਼ਟਰ ਬੰਦ ਕਰਕੇ ਗਏ ਸਨ। ਰਾਤ ਨੂੰ ਚੋਰ ਨੇ ਉਨ੍ਹਾਂ ਦੀ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ 'ਚ ਪਿਆ ਕਰੀਬ 40 ਹਜ਼ਾਰ ਰੁਪਏ ਦਾ ਸਾਮਾਨ ਉਡਾ ਕੇ ਲੈ ਗਏ। ਸਵੇਰੇ ਕਰੀਬ ਸਾਢੇ 4 ਵਜੇ ਚੌਂਕੀਦਾਰ ਨੇ ਉਸ ਨੂੰ ਦੱਸਿਆ ਕਿ ਉਸ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਦੁਕਾਨ 'ਤੇ ਆ ਕੇ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਪੈਸੇ ਗਾਇਬ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੇਖੀ। ਜਿਸ 'ਚ ਚੋਰ ਦੀ ਤਸਵੀਰ ਕੈਦ ਹੋ ਚੁੱਕੀ ਹੈ। ਥਾਣਾ ਸਿਟੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। 
 


Related News