ਚੋਰ ਨੇ 7 ਦੁਕਾਨਾਂ ਤੇ ਮੰਦਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਉਡਾਈ ਨਕਦੀ, ਘਟਨਾ CCTV 'ਚ ਕੈਦ

Saturday, Nov 12, 2022 - 07:45 PM (IST)

ਚੋਰ ਨੇ 7 ਦੁਕਾਨਾਂ ਤੇ ਮੰਦਰ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਉਡਾਈ ਨਕਦੀ, ਘਟਨਾ CCTV 'ਚ ਕੈਦ

ਗੁਰਦਾਸਪੁਰ (ਅਵਤਾਰ ਸਿੰਘ) : ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਪਨਿਆੜ ਵਿਖੇ ਬੇਖੌਫ ਚੋਰ ਨੇ ਬੀਤੀ ਰਾਤ 7 ਦੁਕਾਨਾਂ ਤੇ ਇਕ ਮੰਦਰ ਨੂੰ ਨਿਸ਼ਾਨਾ ਬਣਾਇਆ ਤੇ ਲੱਖਾਂ ਦੀ ਨਕਦੀ ਅਤੇ ਸਾਮਾਨ ਚੋਰੀ ਕਰਕੇ ਫਰਾਰ ਹੋ ਗਿਆ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੰਦਰ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਚੋਰ ਦੀ ਕਰਤੂਤ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ : ਪਿਕਅੱਪ ਗੱਡੀ ਨਾਲ ਹੋਈ ਜ਼ਬਰਦਸਤ ਟੱਕਰ 'ਚ ਕਾਰ ਦੇ ਉੱਡੇ ਪਰਖੱਚੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਅਤੇ ਗੁਰੂ ਰਵਿਦਾਸ ਮੰਦਰ ਦੇ ਪ੍ਰਧਾਨ ਨੇ ਦੱਸਿਆ ਕਿ ਬੀਤੀ ਰਾਤ ਚੋਰ ਨੇ ਗੇਟ ਦੇ ਤਾਲੇ ਤੋੜ ਕੇ ਮੰਦਰ 'ਚ ਦਾਖ਼ਲ ਹੋ ਕੇ ਗੋਲਕ ਵਿੱਚ ਪਏ ਪੈਸੇ ਚੋਰੀ ਕਰ ਲਏ। ਇਸੇ ਤਰ੍ਹਾਂ ਚੋਰ ਵੱਲੋਂ ਇਕ ਡਾਕਟਰ ਦੇ ਕਲੀਨਿਕ ਨੂੰ ਵੀ ਨਿਸ਼ਾਨਾ ਬਣਾਇਆ ਗਿਆ, ਜਿਸ ਦੇ ਤਾਲੇ ਤੋੜ ਕੇ ਕਲੀਨਿਕ 'ਚ ਪਈ 3 ਲੱਖ ਦੀ ਨਕਦੀ ਚੋਰੀ ਕਰ ਲਈ ਹੈ। ਡਾਕਟਰ ਦਾ ਕਹਿਣਾ ਹੈ ਕਿ ਉਸ ਨੇ ਇਹ ਨਕਦੀ ਰਜਿਸਟਰੀ ਕਰਵਾਉਣ ਲਈ ਰੱਖੀ ਹੋਈ ਸੀ। ਇਸੇ ਤਰ੍ਹਾਂ ਅਣਪਛਾਤੇ ਚੋਰ ਨੇ ਇਕੋ ਰਾਤ 7 ਦੁਕਾਨਾਂ ਅਤੇ ਇਕ ਮੰਦਰ ਨੂੰ ਨਿਸ਼ਾਨਾ ਬਣਾ ਕੇ ਇਨ੍ਹਾਂ 'ਚੋਂ ਨਕਦੀ ਚੋਰੀ ਕਰ ਲਈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਚੋਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News