ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ ਨਕਦੀ ਕੀਤੀ ਚੋਰੀ

Thursday, Jul 30, 2026 - 06:01 AM (IST)

ਚੋਰਾਂ ਦੇ ਹੌਸਲੇ ਬੁਲੰਦ: ਦਿਨ-ਦਿਹਾੜੇ ਘਰ ਦੀ ਕੰਧ ਟੱਪ ਕੇ 20 ਤੋਲੇ ਸੋਨਾ ਅਤੇ ਨਕਦੀ ਕੀਤੀ ਚੋਰੀ

ਫਤਿਹਗੜ੍ਹ ਚੂੜੀਆਂ (ਸਾਰੰਗਲ, ਬਿਕਰਮਜੀਤ) : ਕਸਬਾ ਫਤਿਹਗੜ੍ਹ ਚੂੜੀਆਂ ’ਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅਜਿਹਾ ਹੀ ਇਕ ਮਾਮਲਾ ਫਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ 5 ਗੁਰੂ ਰਾਮਦਾਸ ਕਾਲੋਨੀ ਵਿਖੇ ਸਾਹਮਣੇ ਆਇਆ ਹੈ ਜਿਥੇ ਇਕ ਚੋਰ ਵਲੋਂ ਦਿਨ-ਦਿਹਾੜੇ ਘਰ ’ਚ ਦਾਖਲ ਹੋ ਕੇ ਘਰ ’ਚੋਂ ਕਰੀਬ 20 ਤੋਲੇ ਸੋਨਾ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ।

ਇਸ ਸਬੰਧੀ ਘਰ ਦੇ ਮਾਲਕ ਕੁਲਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਵਾਰਡ ਨੰਬਰ 5 ਗੁਰੂ ਰਾਮਦਾਸ ਕਾਲੋਨੀ ਨੇ ਦੱਸਿਆ ਕਿ ਉਹ ਵੈਟਰਨਰੀ ਵਿਭਾਗ ’ਚ ਡਿਊਟੀ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਸਵੇਰੇ ਆਪਣੀ ਡਿਊਟੀ ’ਤੇ ਗਏ ਸਨ ਜਦਕਿ ਉਨ੍ਹਾਂ ਦੀ ਪਤਨੀ ਅਤੇ ਬੇਟੀ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਸਨ। ਉਨ੍ਹਾਂ ਕਿਹਾ ਕਿ ਜਦ ਉਹ ਸ਼ਾਮ ਕਰੀਬ 5 ਵਜੇ ਘਰ ਆਏ ਤਾਂ ਦੇਖਿਆ ਕਿ ਘਰ ਦੇ ਮੇਨ ਗੇਟ ਦਾ ਦਰਵਾਜ਼ਾ ਅੰਦਰੋਂ ਬੰਦ ਸੀ।

ਇਹ ਵੀ ਪੜ੍ਹੋ : ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਵਿਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ

ਉਨ੍ਹਾਂ ਕਿਹਾ ਕਿ ਜਦ ਉਹ ਘਰ ਦੀ ਕੰਧ ਟੱਪ ਕੇ ਅੰਦਰ ਗਏ ਤਾਂ ਦੇਖਿਆ ਕਿ ਘਰ ’ਚ ਪਿਆ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਘਰ ’ਚੋਂ ਕਰੀਬ 20 ਤੋਲੇ ਸੋਨਾ, 2-3 ਹਜ਼ਾਰ ਰੁਪਏ ਕੈਸ਼, ਕੱਪੜੇ ਅਤੇ ਹੋਰ ਸਾਮਾਨ ਚੋਰੀ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਘਰ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਇਕ ਚੋਰ ਦੁਪਹਿਰ ਕਰੀਬ 3 ਵਜੇ ਘਰ ਦੀ ਕੰਧ ਟੱਪ ਕੇ ਘਰ ’ਚ ਦਾਖਲ ਹੋਇਆ ਅਤੇ ਘਰ ’ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਉਕਤ ਚੋਰ ਵਲੋਂ ਘਰ ’ਚ ਪਿਆ ਫਲ ਵੀ ਖਾਧਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।

ਇਸ ਸਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News