ਚੋਰਾਂ ਨੇ 2 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਕੰਪੈ੍ਰਸ਼ਰ ਤੇ ਸਪੇਅਰ ਪਾਰਟਸ ਦਾ ਸਾਮਾਨ ਲੈ ਉੱਡੇ

Tuesday, Jan 19, 2021 - 02:29 PM (IST)

ਚੋਰਾਂ ਨੇ 2 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਕੰਪੈ੍ਰਸ਼ਰ ਤੇ ਸਪੇਅਰ ਪਾਰਟਸ ਦਾ ਸਾਮਾਨ ਲੈ ਉੱਡੇ

ਬਟਾਲਾ (ਬੇਰੀ)- ਬੀਤੀ ਦੇਰ ਰਾਤ ਸਥਾਨਕ ਜਲੰਧਰ ਰੋਡ ਸਥਿਤ ਸਕੂਟਰਾਂ ਵਾਲੀ ਮਾਰਕੀਟ ’ਚ ਚੋਰਾਂ ਨੇ 2 ਦੁਕਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਕੰਪ੍ਰੈਸ਼ਰ ਅਤੇ ਸਪੇਅਰ ਪਾਰਟਸ ਦਾ ਸਾਮਾਨ ਚੋਰੀ ਕਰ ਲਿਆ ਤੇ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਿੱਲ ਸਰਵਿਸ ਸਟੇਸ਼ਨ ਦੇ ਦਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਸ਼ਾਮ 6 ਵਜੇ ਆਪਣਾ ਸਰਵਿਸ ਸਟੇਸ਼ਨ ਬੰਦ ਕਰਕੇ ਘਰਾਂ ਨੂੰ ਚਲੇ ਗਏ ਸੀ ਅਤੇ ਅੱਜ ਸਵੇਰੇ ਜਦੋਂ ਆਏ ਤਾਂ ਦੇਖਿਆ ਕਿ ਚੋਰਾਂ ਨੇ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਕਾਮਯਾਬ ਨਹੀਂ ਹੋ ਸਕੇ। ਉਨ੍ਹਾਂ ਦੱਸਿਆ ਕਿ ਸਾਡੀ ਦੁਕਾਨ ਵਿਚੋਂ ਚੋਰ ਫਰਿੱਜ਼ ਦਾ ਕੰਪ੍ਰੈਸਰ ਉਤਾਰ ਕੇ ਲੈ ਗਏ।

ਇਸੇ ਤਰ੍ਹਾਂ ਦੂਜੀ ਦੁਕਾਨ ਕਪਿਲ ਆਟੋ ਰਿਪੇਅਰ ਦੇ ਕਪਿਲ ਦੇਵ ਤੇ ਅਜੈ ਕੁਮਾਰ ਪੁੱਤਰਾਨ ਅਸ਼ੋਕ ਕੁਮਾਰ ਵਾਸੀ ਠਠਿਆਰੀ ਗੇਟ ਬਟਾਲਾ ਨੇ ਦੱਸਿਆ ਕਿ ਚੋਰਾਂ ਨੇ ਸਾਡੀ ਦੁਕਾਨ ਦੀ ਪਹਿਲਾਂ ਕੰਧ ਪਾੜੀ ਅਤੇ ਫਿਰ ਗਰਿੱਲ ਤੋੜ ਕੇ ਅੰਦਰ ਦਾਖ਼ਲ ਹੋਏ। ਕਪਿਲ ਦੇਵ ਤੇ ਅਜੈ ਕੁਮਾਰ ਨੇ ਅੱਗੇ ਦੱਸਿਆ ਕਿ ਚੋਰ ਦੁਕਾਨ ਅੰਦਰ ਕਰੀਬ 50 ਤੋਂ 60 ਹਜ਼ਾਰ ਰੁਪਏ ਦੇ ਸਪੇਅਰ ਪਾਰਟਸ ਸਮੇਤ ਸਿਲਵਰ ਦਾ ਸਮਾਨ ਚੋਰੀ ਕਰਕੇ ਲੈ ਜਾ ਚੁੱਕੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਦਿਨ ਪਹਿਲਾਂ ਵੀ ਉਨ੍ਹਾਂ ਨੇ ਪੁਲਸ ਚੌਕੀ ਬੱਸ ਸਟੇਂਡ ਵਿਖੇ ਰਿਪੋਰਟ ਦਰਜ ਕਰਵਾਈ ਸੀ ਪਰ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਏ.ਐੱਸ.ਆਈ ਜੋਗਾ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਬਣਦੀ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News