ਪੰਜਾਬ ''ਚ ਵੱਡੀ ਵਾਰਦਾਤ,  SBI ਦੇ ATM ਨੂੰ ਨਿਸ਼ਾਨਾ ਬਣਾ ਕੇ ਨਕਦੀ ਲੈ ਕੇ ਚੋਰ ਹੋਏ ਫਰਾਰ

Saturday, Jul 06, 2024 - 07:06 PM (IST)

ਪੰਜਾਬ ''ਚ ਵੱਡੀ ਵਾਰਦਾਤ,  SBI ਦੇ ATM ਨੂੰ ਨਿਸ਼ਾਨਾ ਬਣਾ ਕੇ ਨਕਦੀ ਲੈ ਕੇ ਚੋਰ ਹੋਏ ਫਰਾਰ

ਫਗਵਾੜਾ (ਸੋਨੂੰ)- ਫਗਵਾੜਾ ਸ਼ਹਿਰ 'ਚ ਦਿਨ-ਬ-ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ ਹੈ। ਤਾਜ਼ਾ ਮਾਮਲਾ ਫਗਵਾੜਾ ਦੇ ਪਲਾਹੀ ਰੋਡ 'ਤੇ ਸਾਹਮਣੇ ਆਇਆ ਹੈ, ਜਿੱਥੇ ਚੋਰ ਐੱਸ. ਬੀ. ਆਈ. ਦੇ ਏ. ਟੀ. ਐੱਮ. ਨੂੰ ਨਿਸ਼ਾਨਾ ਬਣਾ ਕੇ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਜਿੱਥੇ ਨਕਦੀ ਰੱਖੀ ਹੋਈ ਸੀ ਏ. ਟੀ. ਐੱਮ. ਦੇ ਉਸ ਹਿੱਸੇ ਨੂੰ ਕੱਟਣ ਲਈ ਗੈਸ ਕਟਰ ਦੀ ਵਰਤੋਂ ਕੀਤੀ ਅਤੇ ਉਸ ਹਿੱਸੇ ਨੂੰ ਕੱਟ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਪੀ. ਫਗਵਾੜਾ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ- ਪਾਲੀਵੁੱਡ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ, ਗੱਡੀ ਦੇ ਉੱਡੇ ਪਰਖੱਚੇ

ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਸ਼ੂਗਰ ਮਿੱਲ ਚੌਂਕ ਵਿਖੇ ਦੋ ਨੌਜਵਾਨ ਮੋਟਰਸਾਈਕਲ ਸਵਾਰ ਤੇਜ਼ਧਾਰ ਹਥਿਆਰਾਂ ਨਾਲ ਨਕਦੀ ਲੁੱਟ ਕੇ ਫਰਾਰ ਹੋ ਗਏ ਸਨ ਪਰ ਹੁਣ ਤੱਕ ਕੋਈ ਵੀ ਵਿਅਕਤੀ ਪੁਲਸ ਦੀ ਗ੍ਰਿਫ਼ਤ ਵਿੱਚ ਨਹੀਂ ਆਇਆ ਹੈ। ਏ. ਟੀ. ਐੱਮ. ਦੀ ਘਟਨਾ ਸਾਹਮਣੇ ਆਉਣ 'ਤੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ 'ਚ ਗਸ਼ਤ ਵਧਾਈ ਜਾਵੇ ਤਾਂ ਜੋ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾ ਸਕੇ। 

PunjabKesari

ਇਹ ਵੀ ਪੜ੍ਹੋ- 1 ਲੱਖ ਰੁਪਏ ਮਹੀਨਾ ਨੌਕਰੀ ਛੱਡ ਕੇ ਸੜਕ ’ਤੇ ਨਿਕਲਿਆ ਅਯੁੱਧਿਆ ਦਾ ਇਹ ਮੁੰਡਾ, ਹੈਰਾਨ ਕਰੇਗੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News