25 ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
Tuesday, Jan 27, 2026 - 05:57 PM (IST)
ਮੋਗਾ (ਕਸ਼ਿਸ਼): ਮੋਗਾ ਪੁਲਸ ਨੇ 25 ਲੱਖ ਰੁਪਏ ਦੀ ਚੋਰੀ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰ਼ਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਮੋਗਾ ਦੇ ਪੌਸ਼ ਇਲਾਕੇ ਵਿਚ ਇਕ ਘਰ ਵਿਚੋਂ 25 ਲੱਖ ਰੁਪਏ ਨਗਦੀ, ਸੋਨਾ ਅਤੇ ਚਾਂਦੀ ਦਾ ਸਾਮਾਨ ਚੋਰੀ ਕਰਕੇ ਮਹਿਲਾ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਅੱਜ ਉਨ੍ਹਾਂ ਵੱਲੋਂ ਚਾਰੋ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਚਾਰਾਂ ਕੋਲੋਂ 2 ਲੱਖ 53 ਹਜ਼ਾਰ ਨਗਦੀ, 15 ਗ੍ਰਾਮ ਸੋਨਾ ਅਤੇ ਆਰਟੀਫੀਸ਼ੀਅਲ ਜਵੈਲਰੀ ਬਰਾਮਦ ਕਰ ਲਈ ਗਈ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਉਨ੍ਹਾਂ ਦੀ ਦੁਕਾਨ ਤੋਂ 6 ਮਹੀਨੇ ਪਹਿਲਾਂ ਹੀ ਹਟਿਆ ਸੀ ਅਤੇ ਉਸ ਨੂੰ ਉਨ੍ਹਾਂ ਦੇ ਘਰ ਦੀ ਹਰ ਇਕ ਚੀਜ਼ ਬਾਰੇ ਪਤਾ ਸੀ ਤੇ ਉਸ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
