ਤੜਕੇ ਸਵੇਰ ਚੋਰਾਂ ਨੇ ਏ. ਟੀ. ਐੱਮ. ਦੀ ਭੰਨ ਤੋੜ ਕਰਕੇ 2 ਲੱਖ ਰੁਪਏ ਦੀ ਕੀਤੇ ਚੋਰੀ

07/17/2021 3:50:44 PM

ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਦੇ ਪਿੰਡ ਸਿੱਧਵਾਂ ਵਿੱਚ ਸਵੇਰੇ ਤੜਕਸਾਰ ਰੋਡ ਕਿਨਾਰੇ ਲੱਗੇ ਪੰਜਾਬ ਐਂਡ ਸਿੰਧ ਬੈਂਕ ਦੇ ਏ. ਟੀ. ਐੱਮ. ’ਚ  ਚੋਰਾਂ ਨੇ ਸੰਨ੍ਹ ਲਗਾ ਕੇ 2 ਲੱਖ 36 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਹੈ। ਮੌਕੇ ’ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਉਪਰੰਤ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਰਾਜੇਸ਼ ਕੱਕੜ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਵੇਰ ਸਾਰ ਗੁਰਦਾਸਪੁਰ ਦੇ ਪਿੰਡ ਸਿੱਧਵਾਂ ਵਿੱਚ ਲੱਗੇ ਪੰਜਾਬ ਐਂਡ ਸਿੰਧ ਬੈਂਕ ਦੇ ਇੱਕ  ਏ. ਟੀ. ਐੱਮ. ਦੀ ਗੈਸ ਕਟਰ ਨਾਲ ਭੰਨ ਤੋੜ ਕਰਕੇ ਉਸ ’ਚੋਂ 2 ਲੱਖ 36 ਹਜ਼ਾਰ ਰੁਪਏ ਦੇ ਕਰੀਬ ਕੈਸ਼ ਚੋਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫ਼ੁਟੇਜ ਜਾਂਚ ਪੁਲਸ ਪਾਰਟੀ ਨੂੰ ਦੇਣੀ ਪਈ ਮਹਿੰਗੀ

ਉਨ੍ਹਾਂ ਦੱਸਿਆ ਕਿ  ਏ. ਟੀ. ਐੱਮ. ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰੇ ’ਚ ਤਿੰਨ ਵਿਅਕਤੀ ਵੇਖੇ ਗਏ ਹਨ ਜਿਨ੍ਹਾਂ ਨੂੰ ਫੜਨ ਦੇ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਿਆ, ਮੌਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

Anuradha

This news is Content Editor Anuradha