ਚੋਰ ਸ਼ੋਅਰੂਮ ਦੇ ਬਾਹਰੋਂ ਪਿਕਅੱਪ ਗੱਡੀ ਲੈ ਕੇ ਹੋਏ ਫਰਾਰ, ਘਟਨਾ CCTV ''ਚ ਕੈਦ
Wednesday, Aug 26, 2026 - 05:31 PM (IST)
ਹੁਸ਼ਿਆਰਪੁਰ (ਸੋਨੂੰ)- ਹੁਸ਼ਿਆਰਪੁਰ ਵਿਖੇ ਭਰਵਾਈ ਰੋਡ 'ਤੇ ਇਕ ਪਿਕਅੱਪ ਗੱਡੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਸੀ. ਸੀ. ਟੀ. ਵੀ. ਫੁਟੇਜ 'ਚ ਵੇਖਿਆ ਜਾ ਸਕਦਾ ਹੈ ਕਿ ਕੁਝ ਮੁਲਜ਼ਮ ਇਕ ਕਾਰ 'ਚ ਆਉਂਦੇ ਹਨ ਅਤੇ ਸ਼ੋਅਰੂਮ ਦੇ ਬਾਹਰ ਖੜ੍ਹੀ ਪਿਕਅੱਪ ਲੈ ਕੇ ਫਰਾਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ

ਪੀੜਤ ਸ਼ਾਮ ਟੰਡਨ ਨੇ ਕਿਹਾ ਕਿ ਉਹ ਪਿਕਅਪ ਗੱਡੀ ਰਾਤ ਨੂੰ ਸ਼ੋਅਰੂਮ ਦੇ ਬਾਹਰ ਖੜ੍ਹੀ ਕਰਕੇ ਘਰ ਚਲੇ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆਏ ਤਾਂ ਪਿਕਅੱਪ ਗਾਇਬ ਸੀ। ਉਨ੍ਹਾਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਕਿਸੇ ਨੇ ਪਿਕਅੱਪ ਗੱਡੀ ਚੋਰੀ ਕਰ ਲਈ ਹੈ। ਇਹ ਘਟਨਾ 19 ਅਗਸਤ ਨੂੰ ਰਾਤ 1 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੱਸਿਆ ਕਿ ਦੋਸ਼ੀ ਹੌਂਡਾ ਸਿਟੀ ਵਿੱਚ ਸਵਾਰ ਸਨ। ਪੀੜਤ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਗੱਡੀ ਬਰਾਮਦ ਕੀਤੀ ਜਾਵੇ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਮੰਡੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਮਨਪ੍ਰੀਤ ਦੇ ਮਾਮਲੇ 'ਚ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
