ਸਾਬਾਜ਼ਪੁਰ ''ਚ ਚੋਰਾਂ ਦੇ ਹੌਸਲੇ ਬੁਲੰਦ: ਕਰਿਆਨਾ ਸਟੋਰ ਦੇ ਸ਼ਟਰ ਤੋੜ ਕੇ ਲੱਖਾਂ ਦਾ ਸਾਮਾਨ ਉਡਾਇਆ
Saturday, Apr 18, 2026 - 06:19 AM (IST)
ਭਿੱਖੀਵਿੰਡ (ਭਾਟੀਆ) : ਬਲਾਕ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਜ਼ਮਾਲਪੁਰ ਦੇ ਵਾਸੀ ਲਖਬੀਰ ਸਿੰਘ ਦੀ ਕਰਿਆਨੇ ਦੀ ਦੁਕਾਨ ’ਚੋਂ ਬੀਤੀ ਰਾਤ ਚੋਰਾਂ ਵੱਲੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਗਬਾਣੀ ਨਾਲ ਗੱਲਬਾਤ ਕਰਦਿਆਂ ਲਖਬੀਰ ਸਿੰਘ ਪੁੱਤਰ ਬਲਦੇਵ ਸਿੰਘ ਨੇ ਕਿ ਦੱਸਿਆ ਕਿ ਸਾਡੀ ਦੁਕਾਨ ਬਲਦੇਵ ਕਰਿਆਨਾ ਸਟੋਰ ਅੱਡਾ ਸਾਬਾਜ਼ਪੁਰ ਵਿਖੇ ਹੈ, ਜਿਸ ’ਚੋਂ 15 ਅਪ੍ਰੈਲ ਦੀ ਰਾਤ ਨੂੰ ਚੋਰਾਂ ਵੱਲੋਂ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ ਹੈ।
ਇਹ ਵੀ ਪੜ੍ਹੋ : ਟਰੱਕ ਡਰਾਈਵਰ ਨੇ ਸਹੇਲੀ ਦੇ ਨਵੇਂ ਆਸ਼ਿਕ ਨਾਲ ਸਬੰਧ ਬਣਨ ’ਤੇ ਪੱਟ 'ਚ ਮਾਰੀ ਗੋਲ਼ੀ
ਇਸ ਸਬੰਧੀ ਉਨ੍ਹਾਂ ਦੱਸਿਆ ਕਿ ਜਦੋਂ ਅਸੀਂ 16 ਅਪ੍ਰੈਲ ਨੂੰ ਆਪਣੇ ਬੱਚਿਆਂ ਨੂੰ ਘਰ ਤੋਂ ਸਕੂਲ ਛੱਡਣ ਲਈ ਜਾ ਰਹੇ ਸੀ ਤਾਂ ਪਤਾ ਲੱਗਾ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ। ਦੁਕਾਨ ਅੰਦਰ ਵੇਖਣ ’ਤੇ ਪਤਾ ਲੱਗਾ ਕਿ ਦੇਸੀ ਘਿਓ ਦੇ ਡੱਬੇ, ਰਿਫਾਇੰਡ ਘਿਓ ਦੇ ਪੀਪੇ, ਨਿੱਕੀ ਇਲਾਚੀ, ਵੱਡੀ ਇਲਾਇਚੀ ਦੁਕਾਨ ਅੰਦਰ ਲੱਗੀ ਵੱਡੀ ਐੱਲ.ਸੀ.ਡੀ. ਅਤੇ ਲੱਖਾਂ ਰੁਪਏ ਮੁੱਲ ਦਾ ਕਰਿਆਨੇ ਦਾ ਸਾਮਾਨ ਚੋਰੀ ਹੋ ਚੁੱਕਾ ਸੀ, ਜਿਸ ਦੀ ਸੂਚਨਾ ਸਾਡੇ ਵੱਲੋਂ ਪੁਲਸ ਚੌਕੀ ਮਾਨੋਚਾਹਲ ਨੂੰ ਦਿੱਤੀ ਗਈ। ਉਨ੍ਹਾਂ ਨੇ ਰੋਸ ਜ਼ਾਹਿਰ ਕੀਤਾ ਪਰ ਦੋ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਪੁਲਸ ਚੌਕੀ ਮਾਨੋਚਾਹਲ ਅਤੇ ਨਾ ਹੀ ਕੋਈ ਥਾਣਾ ਸਦਰ ਤੋਂ ਕੋਈ ਪੁਲਸ ਅਧਿਕਾਰੀ ਜਾ ਕਰਮਚਾਰੀ ਮੌਕਾ ਦੇਖਣ ਪੁੱਜਾ।
ਕੀ ਕਹਿੰਦੇ ਹਨ ਐੱਸ.ਐੱਚ.ਓ ਸਦਰ
ਇਸ ਸਬੰਧੀ ਥਾਣਾ ਸਦਰ ਦੇ ਐੱਸ. ਐੱਚ. ਓ. ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਚੋਰੀ ਸਬੰਧੀ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ। ਜਲਦੀ ਹੀ ਚੋਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
