ਕੈਨੇਡਾ ਤੋਂ ਆਈ 5 ਧੀਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ, ਗਲ ਵੱਢ ਕੇ ਲੁੱਟ ਕੇ ਲੈ ਗਏ 23 ਤੋਲੇ ਸੋਨਾ

Thursday, Nov 03, 2022 - 03:29 PM (IST)

ਕੈਨੇਡਾ ਤੋਂ ਆਈ 5 ਧੀਆਂ ਦੀ ਮਾਂ ਦਾ ਬੇਰਹਿਮੀ ਨਾਲ ਕਤਲ, ਗਲ ਵੱਢ ਕੇ ਲੁੱਟ ਕੇ ਲੈ ਗਏ 23 ਤੋਲੇ ਸੋਨਾ

ਸਹਿਣਾ (ਧਰਮਿੰਦਰ ਸਿੰਘ) : ਬਰਨਾਲਾ ਦੇ ਹਲਕਾ ਸਹਿਣਾ 'ਚ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਸੀ। ਜਾਣਕਾਰੀ ਮੁਤਾਬਕ ਕਰੀਬ ਅੱਧੀ ਦਰਜਨ ਅਣਪਛਾਤੇ ਚੋਰ ਸਵੇਰੇ ਪੰਜ ਵਜੇ ਦੇ ਕਰੀਬ ਸਹਿਣਾ ਦੀ ਤੂਤੜਾ ਪੱਤੀ ਦੇ ਐੱਨ. ਆਰ. ਆਈ. ਪਰਿਵਾਰ ਦੇ ਘਰ ਵਿੱਚ ਦਾਖ਼ਲ ਹੋ ਗਏ। ਜਿਨ੍ਹਾਂ ਨੇ ਘਰ ਦੇ ਮਾਲਕ ਮਾਸਟਰ ਲਛਮਣ ਸਿੰਘ ਨੂੰ ਬੰਧਕ ਬਣਾ ਕੇ ਲੁੱਟਖੋਹ ਕਰਨੀ ਸ਼ੁਰੂ ਕਰ ਦਿੱਤੇ ਪਰ ਜਦੋਂ ਮਾਸਟਰ ਲਛਮਣ ਸਿੰਘ ਦੀ ਪਤਨੀ ਅਮਰਜੀਤ ਕੌਰ (90) ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਚੋਰਾਂ ਨੇ ਬੇਰਹਿਮੀ ਨਾਲ ਉਸਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ- ਲਹਿਰਾਗਾਗਾ 'ਚ ਕਣਕ ਦੀ ਬਿਜਾਈ ਕਰਦਿਆਂ ਕਿਸਾਨ ਨਾਲ ਵਾਪਰਿਆ ਹਾਦਸਾ, ਘਰ 'ਚ ਵਿਛੇ ਸੱਥਰ

ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਕਰੀਬ 23 ਤੋਲੋ ਸੋਨਾ ਚੋਰੀ ਕਰਕੇ ਫ਼ਰਾਰ ਹੋ ਗਏ। ਦੱਸ ਦੇਈਏ ਕਿ ਮ੍ਰਿਤਕ ਔਰਤ ਦੀਆਂ 5 ਧੀਆਂ ਹਨ, ਜੋ ਕਿ ਕੈਨੇਡਾ ਰਹਿੰਦੀਆਂ ਹਨ। ਇਕ ਮਹੀਨੇ ਪਹਿਲਾਂ ਹੀ ਇਹ ਪਰਿਵਾਰ ਸਹਿਣਾ ਪੁੱਜਿਆ ਸੀ। ਸੂਤਰਾਂ ਮੁਤਾਬਕ ਚੋਰ ਕੰਧ ਟੱਪ ਕੇ ਘਰ 'ਚ ਦਾਖ਼ਲ ਹੋਏ ਸਨ। ਇਸ ਦੀ ਜਾਣਕਾਰੀ ਮਿਲਦਿਆਂ ਬਰਨਾਲਾ ਦੇ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਸਮੇਤ ਡੀ. ਐੱਸ. ਪੀ. ਰਵਿੰਦਰ ਸਿੰਘ ਰੰਧਾਵਾ ਅਤੇ ਸਹਿਣਾ ਦੇ ਐੱਸ. ਐੱਚ. ਓ. ਜਗਦੇਵ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿੱਥੇ ਇਸ ਘਟਨਾ ਕਾਰਨ ਇਲਾਕੇ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਹੀ ਲੋਕਾਂ ਵੱਲੋਂ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਵੱਲੋਂ ਜਲਦ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News