ਚੋਰਾਂ ਨੇ ਲੁੱਟ ਲਿਆ ਸਰਾਫ ਦਾ ਘਰ, ਇਕ ਕਰੋੜ ਤੋਂ ਵੱਧ ਕੀਮਤ ਦੇ ਸੋਨਾ ਤੇ ਚਾਂਦੀ ਦੇ ਗਹਿਣੇ ਚੋਰੀ
Friday, Jan 02, 2026 - 05:08 PM (IST)
ਗੁਰਦਾਸਪੁਰ(ਵਿਨੋਦ): ਸਥਾਨਕ ਝੂਲਣ ਮਹਿਲ ’ਚ ਇਕ ਸਰਾਫ ਦੇ ਬੰਦ ਪਏ ਘਰ ਤੋਂ ਅਣਪਛਾਤੇ ਲੁਟੇਰਿਆਂ ਨੇ ਲੋਹੇ ਦੀ ਸੇਫ ਨੂੰ ਕੱਟ ਕੇ ਸੋਨਾ, ਚਾਂਦੀ ਤੇ ਨਗਦੀ ਚੋਰੀ ਕਰ ਲਈ। ਲੁਟੇਰੇ ਇਕ ਕਰੋੜ ਤੋਂ ਜ਼ਿਆਦਾ ਸਾਮਾਨ ਤੇ ਨਗਦੀ ਚੋਰੀ ਕਰਕੇ ਲੈ ਜਾਣ ’ਚ ਸਫਲ ਹੋ ਗਏ। ਇਸ ਸਬੰਧੀ ਪੀੜਤ ਉਮੇਸ਼ ਕੁਮਾਰ ਜੋ ਕਿ ਝੂਲਣਾ ਮਹਿਲ ਮੁਹੱਲਾ ਗੁਰਦਾਸਪੁਰ ਦਾ ਰਹਿਣ ਵਾਲਾ ਹੈ, ਨੇ ਦੱਸਿਆ ਕਿ ਉਸ ਦੀ ਦੁਕਾਨ ਸਿਆਲਕੋਟੀ ਜਿਊਲਰੀ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਅਤੇ ਉਸ ਨੇ ਦੁਕਾਨ ਦਾ ਜ਼ਿਆਦਾਤਰ ਸਾਮਾਨ ਘਰ ਵਿੱਚ ਰੱਖਿਆ ਹੋਇਆ ਸੀ। ਉਹ ਕੱਲ੍ਹ ਦੁਪਹਿਰ 12:30 ਵਜੇ ਦੇ ਕਰੀਬ ਆਪਣੇ ਪਰਿਵਾਰ ਨਾਲ ਜਲੰਧਰ ਗਿਆ ਸੀ। ਕਿਸੇ ਨੇ ਉਸ ਨੂੰ ਦੱਸਿਆ ਕਿ ਉਸ ਦੇ ਘਰ ਦੇ ਤਾਲੇ ਟੁੱਟੇ ਹੋਏ ਹਨ। ਅੱਜ ਉਹ ਸਵੇਰੇ ਜਲੰਧਰ ਤੋਂ ਗੁਰਦਾਸਪੁਰ ਵਾਪਸ ਆਇਆ ਤੇ ਪੁਲਸ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, ਥਾਣਾ ਮੁਖੀਆਂ ਸਣੇ 50 ਕਰਮਚਾਰੀਆਂ ਦੇ ਤਬਾਦਲੇ
ਪੀੜਤ ਨੇ ਦੱਸਿਆ ਕਿ ਘਰ ਵਿੱਚ ਦਾਖਲ ਹੋਣ ’ਤੇ ਉਸ ਨੇ ਦੇਖਿਆ ਕਿ ਲੋਹੇ ਦੀ ਅਲਮਾਰੀ ਨੂੰ ਕੱਟਿਆ ਹੋਇਆ ਸੀ ਅਤੇ ਅਲਮਾਰੀ 'ਚੋਂ 4 ਲੱਖ 50 ਹਜ਼ਾਰ ਰੁਪਏ ਦੀ ਨਗਦੀ ਸਮੇਤ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਹੋ ਗਏ ਸੀ। ਚੋਰਾਂ ਨੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀ.ਵੀ.ਆਰ ਵੀ ਲੈ ਲਿਆ। ਜਿਸ ਕਾਰਨ 1 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ।
ਇਹ ਵੀ ਪੜ੍ਹੋ- ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ
ਸੂਚਨਾ ਮਿਲਣ ’ਤੇ ਪੁਲਸ ਅਧਿਕਾਰੀ ਫਿਗਰਪ੍ਰਿੰਟ ਵਿੰਗ, ਡੌਂਗ ਸਕੁਐਡ ਟੀਮ ਅਤੇ ਹੋਰ ਜਾਂਚ ਉਪਕਰਣ ਲੈ ਕੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਪੁਲਸ ਨੇ ਗਲੀ ਦੇ ਦੂਜੇ ਘਰਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵੀ ਖੰਗਾਲਣੇ ਸ਼ੁਰੂ ਕਰ ਦਿੱਤੇ ਹਨ। ਦੋਸ਼ੀਆਂ ਵਿੱਚੋਂ ਇੱਕ ਦੀ ਫੋਟੋ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ'ਤੇ ਪੁਲਸ ਜਾਂਚ ਕਰ ਰਹੀ ਹੈ।। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਚੋਰੀ ਦਿਨ ਵੇਲੇ ਹੋਈ ਸੀ ਅਤੇ ਲੁਟੇਰਿਆਂ ਨੂੰ ਪਤਾ ਸੀ ਕਿ ਪਰਿਵਾਰ ਸ਼ਹਿਰ ਤੋਂ ਬਾਹਰ ਹੈ, ਇਸ ਦਾ ਫਾਇਦਾ ਉਠਾਉਂਦੇ ਹੋਏ ਚੋਰਾਂ ਨੇ ਚੋਰੀ ਕੀਤੀ। ਪੁਲਸ ਦਾ ਕਹਿਣਾ ਹੈ ਕਿ ਘਟਨਾ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ 5 ਜਨਵਰੀ ਤੱਕ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
