ਜਲੰਧਰ ''ਚ ਕਾਮੇਡੀਅਨ ਸੰਦੀਪ ਉਰਫ਼ ਪਤੀਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਘਟਨਾ CCTV ''ਚ ਕੈਦ

Sunday, Mar 24, 2024 - 07:19 PM (IST)

ਜਲੰਧਰ ''ਚ ਕਾਮੇਡੀਅਨ ਸੰਦੀਪ ਉਰਫ਼ ਪਤੀਲਾ ਦੇ ਘਰ ਚੋਰਾਂ ਨੇ ਕੀਤਾ ਹੱਥ ਸਾਫ਼, ਘਟਨਾ  CCTV ''ਚ ਕੈਦ

ਜਲੰਧਰ (ਸ਼ੋਰੀ)- ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਹਸਾਉਣ ਵਾਲੇ ਕਾਮੇਡੀਅਨ ਸੰਦੀਪ ਉਰਫ਼ ਪਤੀਲਾ ਦੇ ਘਰ ਚੋਰਾਂ ਨੇ ਹੱਥ ਸਾਫ਼ ਕਰ ਲਿਆ। ਭਾਰਗੋ ਕੈਂਪ ਥਾਣਾ ਅਧੀਨ ਪੈਂਦੀ ਨਿਊ ਗੀਤਾ ਕਾਲੋਨੀ ’ਚ ਰਹਿਣ ਵਾਲੇ ਕਾਮੇਡੀਅਨ ਸੰਦੀਪ ਉਰਫ਼ ਪਤੀਲਾ ਦੇ ਘਰ ’ਚ ਚੋਰੀ ਦੀ ਘਟਨਾ ਵਾਪਰੀ ਹੈ, ਜਿੱਥੇ ਇਕ ਚੋਰ ਨੇ ਘਰ ਨੂੰ ਨਿਸ਼ਾਨਾ ਬਣਾ ਕੇ ਚੋਰੀ ਨੂੰ ਅੰਜਾਮ ਦਿੱਤਾ। ਏ. ਐੱਸ. ਆਈ. ਬਲਵਿੰਦਰ ਸਿੰਘ ਲੁਬਾਣਾ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰਨ ’ਤੇ ਪਤਾ ਲੱਗਾ ਕਿ ਇਕ ਵਿਅਕਤੀ ਪਤੀਲਾ ਦੇ ਘਰ ਦੀ ਕੰਧ ਟੱਪ ਕੇ ਦਾਖ਼ਲ ਹੋਇਆ ਸੀ।

PunjabKesari

ਇਹ ਵੀ ਪੜ੍ਹੋ: ਗੁਜਰਾਤ 'ਚ ਪੰਜਾਬ ਦੇ ਨੌਜਵਾਨਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਨਹਿਰ 'ਚ ਪਲਟੀ ਕੰਬਾਇਨ, 3 ਦੀ ਮੌਤ

ਕਾਫ਼ੀ ਦੇਰ ਤਕ ਅੰਦਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਵਿਅਕਤੀ ਫਿਰ ਕੰਧ ਟੱਪ ਕੇ ਫਰਾਰ ਹੋ ਗਿਆ। ਪੀੜਤ ਸੰਦੀਪ ਅਨੁਸਾਰ ਬੀਤੀ ਰਾਤ ਜਦੋਂ ਚੋਰ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤਾਂ ਉਹ ਆਪਣੇ ਪਰਿਵਾਰ ਸਮੇਤ ਸਹੁਰੇ ਘਰ ਗਿਆ ਹੋਇਆ ਸੀ। ਚੋਰ ਉਸ ਦੇ ਘਰੋਂ ਸੋਨੇ ਦੇ ਗਹਿਣੇ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਵੀ ਲੈ ਗਏ। ਉਧਰ ਘਰ ’ਚ ਹੋਈ ਚੋਰੀ ਦੌਰਾਨ ਚੋਰ ਨੇ ਡੁਪਲੀਕੇਟ ਚਾਬੀ ਨਾਲ ਦਰਵਾਜ਼ੇ ਅਤੇ ਖਿੜਕੀਆਂ ਦੇ ਤਾਲੇ ਖੋਲ੍ਹੇ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

PunjabKesari

ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ: ਸਦੀ ਦੇ ਅੰਤ ਤੱਕ ਭਿਆਨਕ ਗਰਮੀ ਨਾਲ ਹੋ ਸਕਦੀ ਹੈ 1 ਕਰੋੜ ਤੋਂ ਵੱਧ ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News