ਜਲੰਧਰ ''ਚ ਚੋਰਾਂ ਦੇ ਬੁਲੰਦ ਹੌਂਸਲੇ, ਬੀਟ ਕਾਰ ’ਚ ਆ ਕੇ 2 ਲਗਜ਼ਰੀ ਗੱਡੀਆਂ ਕੀਤੀਆਂ ਚੋਰੀ, ਘਟਨਾ ਕੈਮਰੇ ''ਚ ਕੈਦ
Monday, Jul 24, 2023 - 11:48 AM (IST)
ਜਲੰਧਰ (ਵਰੁਣ)-ਥਾਣਾ ਮਕਸੂਦਾਂ ਤੋਂ ਕੁਝ ਦੂਰੀ ’ਤੇ ਸਥਿਤ ਨਿਊ ਆਨੰਦ ਨਗਰ ’ਚ ਬੀਟ ਕਾਰ ’ਚ ਆਏ ਚੋਰਾਂ ਨੇ ਦੋ ਲਗਜ਼ਰੀ ਗੱਡੀਆਂ ਚੋਰੀ ਕਰ ਲਈਆਂ ਅਤੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਸਬੰਧੀ ਥਾਣਾ ਨੰ. 1 ਦੀ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਅਤਿੰਦਰਜੀਤ ਸਿੰਘ ਅਤੇ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸ਼ਨੀਵਾਰ ਰਾਤ ਨੂੰ ਵਰਨਾ ਅਤੇ ਬੋਲੇਰੋ ਗੱਡੀਆਂ ਘਰਾਂ ਤੋਂ ਕੁਝ ਦੂਰੀ ’ਤੇ ਖੜ੍ਹੀਆਂ ਕੀਤੀਆਂ ਸਨ। ਥਾਣਾ ਮਕਸੂਦਾਂ ਘਰ ਤੋਂ ਕੁਝ ਦੂਰੀ ’ਤੇ ਹੈ।
ਸਵੇਰੇ ਜਦੋਂ ਉਹ ਕਾਰ ਲੈਣ ਆਏ ਤਾਂ ਵੇਖਿਆ ਕਿ ਦੋਵੇਂ ਗੱਡੀਆਂ ਗਾਇਬ ਸਨ। ਜਦੋਂ ਉਨ੍ਹਾਂ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਰਾਤ 2.30 ਵਜੇ ਚੋਰ ਬੀਟ ਕਾਰ ਵਿਚ ਆਏ, ਜਿਹੜੇ ਦੋਵੇਂ ਗੱਡੀਆਂ ਚੋਰੀ ਕਰਕੇ ਫ਼ਰਾਰ ਹੋ ਗਏ। ਥਾਣਾ ਨੰ. 1 ਦੀ ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਨਿਹੰਗਾਂ ਵੱਲੋਂ ਅਗਵਾ ਕੀਤੇ ਸੋਨੂੰ-ਜੋਤੀ ਦੇ ਮਾਮਲੇ 'ਚ ਨਵਾਂ ਮੋੜ, ਲਿਵ-ਇਨ-ਰਿਲੇਸ਼ਨਸ਼ਿਪ ਸਣੇ ਹੋਏ ਕਈ ਵੱਡੇ ਖ਼ੁਲਾਸੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ