ਚੋਰਾਂ ਨੇ ਗਰੀਬ ਮਜ਼ਦੂਰਾਂ ਦੇ ਕਮਰਿਆਂ ਦੇ ਤਾਲੇ ਤੋੜੇ, ਹਜ਼ਾਰਾਂ ਦੀ ਨਕਦੀ ਕੀਤੀ ਚੋਰੀ
Tuesday, Oct 08, 2024 - 05:25 AM (IST)
ਜਲੰਧਰ (ਮਾਹੀ)- ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ’ਚ ਚੋਰਾਂ ਨੇ ਮਜ਼ਦੂਰਾਂ ਦੇ ਕਮਰਿਆਂ ਦੇ ਤਾਲੇ ਤੋੜ ਕੇ ਭਾਰੀ ਨਕਦੀ ਚੋਰੀ ਕਰ ਲਈ। ਇਸ ਸਬੰਧੀ ਥਾਣਾ ਮਕਸੂਦਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੰਕਜ ਯਾਦਵ ਪੁੱਤਰ ਬੀਰਪਾਲ ਸਿੰਘ ਯਾਦਵ ਹਾਲ ਵਾਸੀ ਪਿੰਡ ਕਬੂਲਪੁਰ ਤੇ ਕੰਚਨ ਕੁਮਾਰ ਪੁੱਤਰ ਪ੍ਰੇਮ ਵਾਸੀ ਹਾਲ ਵਾਸੀ ਪਿੰਡ ਕਬੂਲਪੁਰ ਨੇ ਦੱਸਿਆ ਕਿ ਉਹ ਦੋਵੇਂ ਤਾਲੇ ਸਵੇਰੇ 8 ਵਜੇ ਦੇ ਕਰੀਬ ਆਪਣੇ ਕਮਰੇ ’ਚ ਜਾ ਕੇ ਡਿਊਟੀ ’ਤੇ ਗਏ ਸਨ।
ਕੰਚਨ ਨੇ ਦੱਸਿਆ ਕਿ ਜਦੋਂ ਉਹ ਸ਼ਾਮ ਨੂੰ ਡਿਊਟੀ ਤੋਂ ਛੁੱਟੀ ਲੈ ਕੇ ਆਪਣੇ ਕਮਰੇ ਵਿਚ ਪਹੁੰਚੀ ਤਾਂ ਦੇਖਿਆ ਕਿ ਉਸ ਦੇ ਕਮਰੇ ਤੇ ਨਾਲ ਲੱਗਦੇ ਕਮਰੇ ਦੇ ਤਾਲੇ ਟੁੱਟੇ ਹੋਏ ਸਨ। ਕੰਚਨ ਨੇ ਦੱਸਿਆ ਕਿ ਜਦੋਂ ਉਹ ਕਮਰੇ ਦੇ ਅੰਦਰ ਗਈ ਤਾਂ ਦੇਖਿਆ ਕਿ ਉਸ ਦਾ ਸਾਮਾਨ ਖਿੱਲਰਿਆ ਪਿਆ ਸੀ ਤੇ ਚੋਰਾਂ ਨੇ ਕਮਰੇ ਵਿੱਚ ਰੱਖੀ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਸੀ। ਉਸ ਨੇ ਦੱਸਿਆ ਕਿ ਉਸ ਨੇ ਦੂਜੇ ਕਮਰੇ ਵਿਚ ਰਹਿੰਦੇ ਪੰਕਜ ਯਾਦਵ ਨੂੰ ਫੋਨ ਕੀਤਾ ਤੇ ਉਸ ਦੇ ਕਮਰੇ ਦੇ ਤਾਲੇ ਟੁੱਟੇ ਹੋਣ ਦੀ ਸੂਚਨਾ ਦਿੱਤੀ।
ਇਹ ਵੀ ਪੜ੍ਹੋ- ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ 'ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ
ਪੰਕਜ ਨੇ ਦੱਸਿਆ ਕਿ ਜਦੋਂ ਉਸ ਨੂੰ ਸੂਚਨਾ ਮਿਲੀ ਤਾਂ ਉਹ ਤੁਰੰਤ ਆਪਣੇ ਕੰਮ ਤੋਂ ਛੁੱਟੀ ਲੈ ਕੇ ਆਪਣੇ ਕਮਰੇ ਵਿਚ ਪਹੁੰਚਿਆ ਤਾਂ ਦੇਖਿਆ ਕਿ ਉਸ ਦੇ ਕਮਰੇ ਦਾ ਤਾਲਾ ਟੁੱਟਿਆ ਹੋਇਆ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਕਮਰੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਕਮਰੇ ਦਾ ਸਾਮਾਨ ਪੂਰੀ ਤਰ੍ਹਾਂ ਖਿਲਰਿਆ ਪਿਆ ਸੀ। ਜਦੋਂ ਉਸ ਨੇ ਦੇਖਿਆ ਕਿ ਉਸ ਕੋਲ ਰੱਖੇ 15 ਹਜ਼ਾਰ ਰੁਪਏ ਗਾਇਬ ਸਨ ਤਾਂ ਉਸ ਨੇ ਦੇਖਿਆ ਕਿ ਚੋਰਾਂ ਨੇ ਉਸ ਦੀ ਨਕਦੀ ਚੋਰੀ ਕਰ ਲਈ ਹੈ।
ਇਸ ਸਬੰਧੀ ਫੈਕਟਰੀ ਮਾਲਕ ਪ੍ਰਸ਼ਾਂਤ ਗੰਭੀਰ ਨੂੰ ਸੂਚਿਤ ਕੀਤਾ ਗਿਆ ਅਤੇ ਉਸ ਨੇ ਇਸ ਚੋਰੀ ਸਬੰਧੀ ਥਾਣਾ ਮਕਸੂਦਾਂ ਦੀ ਪੁਲਸ ਨੂੰ ਵੀ ਸੂਚਿਤ ਕੀਤਾ। ਸੂਚਨਾ ਮਿਲਣ ਦੇ ਬਾਅਦ ਥਾਣਾ ਮਕਸੂਦਾਂ ਦੇ ਏ.ਐੱਸ.ਆਈ. ਰਜਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਸ ਨੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਕੈਨਿੰਗ ਵੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 'ਆਪ' ਆਗੂ ਕਤਲ ਮਾਮਲੇ 'ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਪ੍ਰਸ਼ਾਂਤ ਗੰਭੀਰ ਨੇ ਦੱਸਿਆ ਕਿ 2 ਦਿਨ ਪਹਿਲਾਂ ਉਸ ਨੇ ਸਨਅਤਕਾਰਾਂ ਨਾਲ ਮਿਲ ਕੇ ਦਿਹਾਤੀ ਦੇ ਐੱਸ.ਐੱਸ.ਪੀ. ਨੂੰ ਚੋਰਾਂ ਅਤੇ ਲੁਟੇਰਿਆਂ ਬਾਰੇ ਸੂਚਿਤ ਕੀਤਾ ਸੀ। ਹਰਕਮਲਪ੍ਰੀਤ ਸਿੰਘ ਖੱਖ ਨੂੰ ਮਿਲ ਕੇ ਦੱਸਿਆ ਸੀ ਕਿ ਚੋਰਾਂ ਨੇ ਇਲਾਕੇ 'ਚ ਕਾਫੀ ਦਹਿਸ਼ਤ ਫੈਲਾਈ ਹੋਈ ਹੈ ਅਤੇ ਇਲਾਕੇ 'ਚ ਪੁਲਸ ਦੀ ਗਸ਼ਤ ਵਧਾ ਕੇ ਯਕੀਨੀ ਬਣਾਈ ਜਾਵੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e