ਚੋਰਾਂ ਨੇ ਮੋਬਾਈਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਘਟਨਾ CCTV ''ਚ ਕੈਦ

Wednesday, Feb 12, 2025 - 09:42 PM (IST)

ਚੋਰਾਂ ਨੇ ਮੋਬਾਈਲ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਘਟਨਾ CCTV ''ਚ ਕੈਦ

ਦੀਨਾਨਗਰ (ਹਰਜਿੰਦਰ ਗੋਰਾਇਆ) - ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਇਲਾਕੇ ਅੰਦਰ ਨਿੱਤ ਦਿਨ ਚੋਰੀ ਦੀਆਂ ਘਟਨਾ ਵਧਣ ਕਾਰਨ ਲੋਕਾਂ 'ਚ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੀ ਮਿਸਾਲ ਬੀਤੀ ਰਾਤ ਚੋਰਾਂ ਵੱਲੋਂ ਦੀਨਾਨਗਰ ਦੇ ਸਿੰਘੋਵਾਲਾ ਰੋਡ 'ਤੇ ਸਥਿਤ ਇੱਕ ਮੋਬਾਈਲ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਪੂਰੀ ਘਟਨਾ ਸਾਹਮਣੇ ਦੁਕਾਨ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਮੈਂ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਸ਼ਾਮ ਵੇਲੇ ਬੰਦ ਕਰਕੇ ਘਰ ਗਿਆ, ਜਦੋਂ ਸਵੇਰੇ ਸੈਰ ਕਰ ਰਿਹਾ ਸੀ ਤਾਂ ਮੈਨੂੰ ਕਿਸੇ ਦਾ ਫੋਨ ਆਇਆ ਕਿ ਤੁਹਾਡੇ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਜਦੋਂ ਦੁਕਾਨ ਦੇ ਅੰਦਰ ਜਾ ਕੇ ਵੇਖਿਆ ਤਾਂ ਦੁਕਾਨ ਵਿੱਚੋਂ ਇੱਕ ਇੰਵਰਟਰ ਦੀ ਬੈਟਰੀ ਸਮੇਤ ਹੋਰ ਮੋਬਾਇਲ ਨਾਲ ਸੰਬੰਧਿਤ ਸਮਾਨ ਅਤੇ 15 ਹਜਾਰ ਰੁਪਏ ਦੀ ਨਕਦੀ ਚੋਰ ਚੋਰੀ ਕਰਕੇ ਲੈ ਗਏ ਹਨ। ਜੋ ਮੇਰਾ ਕਰੀਬ 35 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰ ਨੇ ਮੰਗ ਕੀਤੀ ਹੈ ਕਿ ਸੀ.ਸੀ.ਟੀ.ਵੀ. ਵਿੱਚ ਚੋਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦਾ ਹੋਇਆ ਕੈਦ ਹੋ ਗਿਆ ਹੈ ਉਸ ਦੀ ਜਲਦ ਪਛਾਣ ਕਰਕੇ ਉਸ ਨੂੰ ਫੜਿਆ ਜਾਵੇ।


author

Inder Prajapati

Content Editor

Related News