ਚੋਰਾਂ ਨੇ ਐੱਨ. ਆਰ. ਆਈ. ਦੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ-ਚਾਂਦੀ ਦੇ ਗਹਿਣੇ, ਨਕਦੀ ਤੇ ਕੀਮਤੀ ਸਾਮਾਨ ਚੋਰੀ

Saturday, Dec 07, 2024 - 05:55 AM (IST)

ਲੁਧਿਆਣਾ (ਗੌਤਮ) : ਮਾਡਲ ਟਾਊਨ ਐਕਸਟੈਂਸ਼ਨ ਦੇ ਡੀ-ਬਲਾਕ ’ਚ ਸਥਿਤ ਇਕ ਐੱਨ. ਆਰ. ਆਈ. ਦੇ ਘਰ ਦੇ ਤਾਲੇ ਤੋੜ ਕੇ ਚੋਰਾਂ ਨੇ ਨਕਦੀ, ਸੋਨੇ-ਚਾਂਦੀ ਦੇ ਗਹਿਣੇ ਅਤੇ ਕੀਮਤੀ ਸਾਮਾਨ ਚੋਰੀ ਕਰ ਲਿਆ। ਪਤਾ ਲੱਗਦਿਆਂ ਹੀ ਮਕਾਨ ਮਾਲਕ ਦੇ ਰਿਸ਼ਤੇਦਾਰ ਪ੍ਰਭਜੋਤ ਸਿੰਘ ਵਾਸੀ ਮਾਡਲ ਹਾਊਸ ਨੇ ਥਾਣਾ ਮਾਡਲ ਟਾਊਨ ਨੂੰ ਸੂਚਨਾ ਦਿੱਤੀ। ਪੁਲਸ ਨੇ ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ’ਚ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਉਸ ਦੇ ਮਾਮਾ ਅਤੇ ਮਾਮੀ ਕੈਨੇਡਾ ਰਹਿੰਦੇ ਹਨ ਅਤੇ ਉਨ੍ਹਾਂ ਦਾ ਮਾਡਲ ਟਾਊਨ ਐਕਸਟੈਂਸ਼ਨ ਦੇ ਬਲਾਕ-ਡੀ ’ਚ ਮਕਾਨ ਹੈ। 5 ਦਸੰਬਰ ਨੂੰ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹੋਏ ਹਨ। ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਦੇਖਿਆ ਕਿ ਘਰ ਦੇ ਮੁੱਖ ਗੇਟ ਦੇ ਤਾਲੇ ਅਤੇ ਅੰਦਰਲੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿਲਰਿਆ ਪਿਆ ਸੀ। ਘਰ ’ਚੋਂ 2 ਐੱਲ. ਸੀ. ਡੀ., ਅਲਮਾਰੀ ’ਚ ਰੱਖੀ 45 ਹਜ਼ਾਰ ਰੁਪਏ ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ, ਬ੍ਰਾਂਡਿਡ ਕੱਪੜੇ ਅਤੇ ਹੋਰ ਸਾਮਾਨ ਗਾਇਬ ਸੀ।

ਇਹ ਵੀ ਪੜ੍ਹੋ : ਕਿਸੇ ਦੂਜੇ ਯਾਤਰੀ ਦੀ ਟਿਕਟ 'ਤੇ ਬਦਲੋ ਤਾਰੀਖ਼-ਸਮਾਂ ਅਤੇ ਫਿਰ ਕਰੋ ਯਾਤਰਾ, ਬਸ ਇਹ ਨਿਯਮ ਕਰੋ ਫਾਲੋ

ਪ੍ਰਭਜੋਤ ਨੇ ਦੱਸਿਆ ਕਿ ਫਿਲਹਾਲ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਚੋਰੀ ਹੋਏ ਸਾਮਾਨ ਬਾਰੇ ਪਤਾ ਲਗਾਇਆ ਜਾ ਸਕੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News