ਚੋਰਾਂ ਨੇ ਐੱਨ. ਆਰ. ਆਈ. ਦੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣਿਆਂ ਤੇ ਨਕਦੀ 'ਤੇ ਫੇਰ ਗਏ ਹੱਥ

Thursday, Feb 13, 2025 - 07:10 AM (IST)

ਚੋਰਾਂ ਨੇ ਐੱਨ. ਆਰ. ਆਈ. ਦੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣਿਆਂ ਤੇ ਨਕਦੀ 'ਤੇ ਫੇਰ ਗਏ ਹੱਥ

ਫਗਵਾੜਾ (ਜਲੋਟਾ) : ਪਿੰਡ ਨਰੂੜ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਚੋਰਾਂ ਨੇ ਅਮਰੀਕਾ ’ਚ ਰਹਿ ਰਹੇ ਇਕ ਐੱਨ. ਆਰ. ਆਈ. ਪਰਿਵਾਰ ਦੇ ਜੱਦੀ ਘਰ ’ਚੋਂ 12 ਤੋਲੇ ਸੋਨੇ ਦੇ ਗਹਿਣੇ, ਕੈਸ਼ ਤੇ ਹੋਰ ਸਾਮਾਨ ਚੋਰੀ ਕਰ ਲਿਆ।

ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਸਰਬਜੀਤ ਕੌਰ ਦਾ ਘਰ ਤਹਿਸੀਲ ਫਗਵਾੜਾ ਦੇ ਪਿੰਡ ਨਰੂੜ ਵਿਚ ਹੈ। ਉਨ੍ਹਾਂ ਦਾ ਜੀਜਾ ਤਰਨਜੀਤ ਸਿੰਘ ਸਮੇਤ ਪੂਰਾ ਪਰਿਵਾਰ ਲੰਬੇ ਸਮੇਂ ਤੋਂ ਅਮਰੀਕਾ ’ਚ ਰਹਿ ਰਿਹਾ ਹੈ। ਚੋਰਾਂ ਨੇ ਉਸ ਦੀ ਭੈਣ ਦੇ ਘਰ ’ਚ ਦਾਖਲ ਹੋ ਕੇ ਕਰੀਬ 12 ਤੋਲੇ ਸੋਨੇ ਦੇ ਗਹਿਣੇ, 65 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ।

ਇਹ ਵੀ ਪੜ੍ਹੋ : ਟ੍ਰੈਫਿਕ ਨੂੰ ਸੁਚਾਰੂ ਬਣਾਉਣ ਲਈ ਨਗਰ ਨਿਗਮ ਨੇ ਦਰਜਨਾਂ ਅਸਥਾਈ ਕਬਜ਼ੇ ਹਟਾਏ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚੋਰ ਮੌਕੇ ਤੋਂ ਫਰਾਰ ਹੋ ਗਏ। ਚੋਰੀ ਦੀ ਸੂਚਨਾ ਪੁਲਸ ਥਾਣਾ ਰਾਵਲਪਿੰਡੀ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਜਾਂਚ ਕਰ ਰਹੀ ਹੈ ਪਰ ਚੋਰੀ ਤੋਂ ਬਾਅਦ ਪਿੰਡ ਨਰੂੜ ਦੇ ਰਹਿਣ ਵਾਲੇ ਲੋਕਾਂ ਵਿਚ ਚੋਰ, ਲੁਟੇਰਿਆਂ ਨੂੰ ਲੈ ਕੇ ਭਾਰੀ ਡਰ ਤੇ ਖੌਫ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News