ਐੱਨਆਰਆਈ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 12 ਤੋਲੇ ਸੋਨਾ ਤੇ ਵਿਦੇਸ਼ੀ ਕਰੰਸੀ ਚੋਰੀ

Sunday, Aug 02, 2026 - 10:22 AM (IST)

ਐੱਨਆਰਆਈ ਦੇ ਬੰਦ ਪਏ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, 12 ਤੋਲੇ ਸੋਨਾ ਤੇ ਵਿਦੇਸ਼ੀ ਕਰੰਸੀ ਚੋਰੀ

ਗੁਰਦਾਸਪੁਰ/ਫਤਿਹਗੜ੍ਹ ਚੂੜੀਆਂ (ਹਰਮਨ) : ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਫਤਿਹਗੜ੍ਹ ਚੂੜੀਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਇਲਾਕੇ ਵਿੱਚ ਪਹਿਲਾਂ ਵੀ ਦੋ ਘਰਾਂ ਵਿੱਚ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਦਕਿ ਹੁਣ ਚੋਰਾਂ ਨੇ ਇੱਕ ਐੱਨਆਰਆਈ ਪਰਿਵਾਰ ਦੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦਾ ਸੋਨਾ, ਵਿਦੇਸ਼ੀ ਕਰੰਸੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ।

PunjabKesari

ਜਾਣਕਾਰੀ ਅਨੁਸਾਰ ਘਰ ਦੇ ਮਾਲਕ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਮਕਾਨ ਕਾਫੀ ਸਮੇਂ ਤੋਂ ਬੰਦ ਪਿਆ ਸੀ। ਘਰ ਦੇ ਰਿਸ਼ਤੇਦਾਰ ਕਰੀਬ ਇੱਕ ਮਹੀਨੇ ਬਾਅਦ ਸਫਾਈ ਕਰਨ ਲਈ ਪਹੁੰਚੇ ਤਾਂ ਬਾਹਰਲੇ ਤਾਲੇ ਲੱਗੇ ਹੋਏ ਸਨ, ਪਰ ਅੰਦਰਲੇ ਕਮਰਿਆਂ ਦੇ ਤਾਲੇ ਟੁੱਟੇ ਹੋਏ ਮਿਲੇ। ਘਰ ਦੀਆਂ ਅਲਮਾਰੀਆਂ ਅਤੇ ਟਰੰਕਾਂ ਦੇ ਤਾਲੇ ਵੀ ਟੁੱਟੇ ਹੋਏ ਸਨ ਅਤੇ ਸਾਰਾ ਸਾਮਾਨ ਖਿਲਰਿਆ ਪਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਚੋਰ ਕਰੀਬ 12 ਤੋਲੇ ਸੋਨਾ, ਵਿਦੇਸ਼ੀ ਕਰੰਸੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ।

PunjabKesari

ਉੱਧਰ, ਥਾਣਾ ਫਤਿਹਗੜ੍ਹ ਚੂੜੀਆਂ ਦੇ ਮੁਖੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤ ਮਿਲ ਗਈ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਚੋਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ‎

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News