ਕਰੋਕਰੀ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਕੰਧ ਪਾੜ ਕੇ ਨਕਦੀ ਤੇ ਕੀਮਤੀ ਸਾਮਾਨ ''ਤੇ ਕੀਤੇ ਹੱਥ ਸਾਫ਼
Saturday, May 31, 2025 - 03:48 AM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੁਲਸ ਸਟੇਸ਼ਨ ਦੀਨਾਨਗਰ ਅਧੀਨ ਇਲਾਕੇ ਅੰਦਰ ਨਿੱਤ ਦਿਨ ਵਾਪਰ ਰਹੀਆਂ ਚੋਰੀ ਦੀਆਂ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਦੀਨਾਨਗਰ ਬੱਸ ਸਟੈਂਡ ਦੇ ਨੇੜੇ ਇੱਕ ਕਰੋਕਰੀ ਦੀ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਵੱਲੋਂ ਅੰਦਰੋਂ ਕੀਮਤੀ ਸਾਮਾਨ ਅਤੇ ਨਕਦੀ ਚੋਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : ਭਾਜਪਾ ਆਗੂ ਕਰਨ ਵੜਿੰਗ ਤੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਕਾਂਗਰਸ 'ਚ ਸ਼ਾਮਲ
ਇਸ ਸਬੰਧੀ ਦੁਕਾਨ ਦੇ ਮਾਲਕ ਅਵਨੰਦਨ ਮਹਾਜਨ ਨੇ ਦੱਸਿਆ ਕਿ ਉਹ ਰੋਜ਼ ਦੀ ਤਰ੍ਹਾਂ ਆਪਣੀ ਦੁਕਾਨ ਸ਼ਾਮ ਵੇਲੇ ਬੰਦ ਕਰਕੇ ਘਰ ਚਲੇ ਗਏ। ਜਦੋਂ ਸਵੇਰੇ ਦੁਕਾਨ ਖੋਲ੍ਹੀ ਤਾਂ ਦੁਕਾਨ ਦੀ ਇੱਕ ਸਾਈਡ ਦੀ ਕੰਧ ਪਾੜ ਕੇ ਚੋਰਾਂ ਵੱਲੋਂ ਦੁਕਾਨ ਅੰਦਰ ਦਾਖਲ ਹੋ ਕੇ ਗੱਲੇ ਵਿੱਚ ਪਏ ਕਰੀਬ 40 ਹਜ਼ਾਰ ਰੁਪਏ ਦੀ ਨਕਦੀ ਸਮੇਤ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਸੀ ਜਿਸ ਕਾਰਨ ਕਰੀਬ ਸਾਡਾ ਇਕ ਲੱਖ ਤੋਂ ਡੇਢ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮੌਕਾ ਵੇਖ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ਅੰਦਰ ਪੁਲਸ ਦੀ ਗਸ਼ਤ ਤੇਜ਼ ਕੀਤੀ ਜਾਵੇ ਤਾਂ ਕਿ ਨਿੱਤ ਦਿਨ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8