ਕਪੂਰਥਲਾ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 'ਚ ਚਾਰ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਫਰਾਰ

02/10/2024 3:49:14 PM

ਕਪੂਰਥਲਾ (ਓਬਰਾਏ)- ਕਪੂਰਥਲਾ 'ਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਬੀਤੀ ਦੇਰ ਰਾਤ ਚਾਰਬੱਤੀ ਚੌਂਕ ਨੇੜੇ ਚੋਰਾਂ ਨੇ ਚਾਰ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਅਤੇ ਲੱਖਾਂ ਦੀ ਨਕਦੀ ਚੋਰੀ ਕਰਕੇ ਲੈ ਗਏ। ਹਾਲਾਂਕਿ ਚੋਰਾਂ ਨੇ ਚਾਰ ਦੁਕਾਨਾਂ ਦੇ ਤਾਲੇ ਤੋੜੇ ਹਨ ਪਰ ਤਿੰਨ ਦੁਕਾਨਂ ਵਿਚ ਕੋਈ ਨੁਕਸਾਨ ਨਹੀਂ ਹੋਇਆ ਹੈ। ਚੋਰਾਂ ਦੀ ਇਹ ਘਟਨਾ ਸੀ. ਸੀ. ਟੀ. ਵੀ. ਵਿਚ ਕੈਦ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਇਕ ਘੰਟੇ ਬਾਅਦ ਮੌਕੇ 'ਤੇ ਪੁੱਜੀ ਪੀ. ਸੀ. ਆਰ. ਟੀਮ ਨੇ ਕਾਰਵਾਈ ਕਰਕੇ ਸੂਚਨਾ ਸੰਬੰਧਤ ਥਾਣੇ ਨੂੰ ਦਿੱਤੀ। ਉਥੇ ਹੀ ਦੂਜੇ ਪਾਸੇ ਸਿਟੀ 2 ਅਰਬਨ ਸਟੇਟ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਦਾਅਵਾ ਕੀਤਾ ਕਿ ਜਲਦੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਚਾਰਬੱਤੀ ਚੌਂਕ ਨੇੜੇ 200 ਮੀਟਰ ਦੇ ਦਾਇਰੇ ਿਵਚ ਪਿਛਲੇ 3 ਹਫ਼ਤਿਆਂ ਵਿਚ ਦਰਜਨ ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚ ਕੁਝ ਮਾਮਲਿਆਂ 'ਚ ਪੁਲਸ ਭਰੋਸਾ ਨਾ ਹੋਣ ਕਾਰਨ ਰਿਪੋਰਟ ਵੀ ਨਹੀਂ ਕਰ ਸਕੀ ਹੈ। ਿਸਟੀ ਥਾਣਾ ਪੁਲਸ ਹੁਣ ਤੱਕ ਕਿਸੇ ਵੀ ਚੋਰੀ ਦੀ ਵਾਰਦਾਤ ਨੂੰ ਹੱਲ ਕਰਨ ਵਿਚ ਕਾਮਯਾਬ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਜੈਨ ਸੁਪਰ ਸਟੋਰ ਦੇ ਮਾਲਕ ਪੰਕਜ ਜੈਨ, ਲਵਲੀ ਬੈਕਰੀ ਦੇ ਮਾਲਕ ਨਰਿੰਦਰ ਸਿੰਘ, ਦਸ਼ਮੇਸ਼ ਮੈਡੀਕਲ ਹਾਲ ਦੇ ਮਾਲਿਕ ਬਲਵੀਰ ਸਿੰਘ ਅਤੇ ਪੱਡਾ ਸੰਸ ਦੇ ਮਾਲਕ ਮਨਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਏ ਤਾਂ ਦੁਕਾਨਾਂ ਦੇ ਤਾਲੇ ਟੁੱਟੇ ਹੋਏ ਸਨ। ਦੇਰ ਰਾਤ 3 ਵਜੇ ਦੇ ਕਰੀਬ ਚੋਰਾਂ ਨੇ ਇਨ੍ਹਾਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਮਸ਼ਹੂਰ ਇੰਸਟੀਚਿਊਟ ਦੇ ਪ੍ਰੋਫ਼ੈਸਰ 'ਤੇ MBA ਦੀਆਂ ਵਿਦਿਆਰਥਣਾਂ ਨੇ ਲਾਏ ਯੌਨ ਸ਼ੋਸ਼ਣ ਦੇ ਦੋਸ਼

ਪੀੜਤ ਦੁਕਾਨ ਮਾਲਕਾਂ ਨੇ ਦੱਸਿਆ ਕਿ ਦੁਕਾਨਾਂ ਦੇ ਤਾਲੇ ਟੁੱਟਣ ਦੀ ਸੂਚਨਾ ਪੁਲਸ ਕੰਟਰੋਲ ਰੂਮ 'ਤੇ ਦਿੱਤੀ ਗਈ ਹੈ। ਸੂਚਨਾ ਦੇ ਇਕ ਘੰਟੇ ਬਾਅਦ ਪੀ. ਸੀ. ਆਰ. ਟੀਮ ਨੇ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਲਵਲੀ ਬੈਕਰੀ, ਦਸ਼ਮੇਸ਼ ਮੈਡੀਕਲ ਹਾਲ ਅਤੇ ਪੱਡਾ ਸੰਸ ਿਵਚ ਕੋਈ ਨੁਕਸਾਨ ਨਹੀਂ ਹੋਇਆ ਹੈ ਜਦਕਿ ਜੈਨ ਸੁਪਰ ਸਟੋਰ ਦੇ ਮਾਲਕ ਪੰਕਜ ਜੈਨ ਨੇ ਦੱਸਿਆ ਕਿ ਗੱਲੇ 'ਚ ਲਗਭਗ ਇਕ ਲੱਖ ਰੁਪਏ ਦੀ ਨਕਦੀ ਤੋਂ ਇਲਾਵਾ ਹੋਰ ਸਾਮਾਨ ਵੀ ਚੋਰੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕ ਚੋਰ ਦੁਕਾਨ 'ਚ ਲੱਗੇ ਸੀ. ਸੀ. ਟੀ. ਵੀ. ਿਵਚ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ਟ੍ਰੈਫਿਕ ਪੁਲਸ ਨੇ ਫਿਰ ਕੀਤੀ ਸਖ਼ਤੀ, ‘ਨੋ ਆਟੋ ਜ਼ੋਨ’ ਨੂੰ ਲੈ ਕੇ ਆਟੋ ਚਾਲਕਾਂ ਨੂੰ ਦਿੱਤੀ ਚਿਤਾਵਨੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri