ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46 ਤੋਲੇ ਸੋਨਾ ਤੇ ਨਕਦੀ ਚੋਰੀ

Tuesday, Sep 29, 2026 - 04:56 PM (IST)

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46 ਤੋਲੇ ਸੋਨਾ ਤੇ ਨਕਦੀ ਚੋਰੀ

ਤਰਨਤਾਰਨ- ਤਰਨਤਾਰਨ ਦੇ ਪਿੰਡ ਜਾਮਾਰਾਏ 'ਚ ਚੋਰੀ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਵਾਸੀ ਗੁਰਭੇਜ ਸਿੰਘ ਦਾ ਸਾਰਾ ਪਰਿਵਾਰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਹੋਇਆ ਸੀ। ਇਸੇ ਦੌਰਾਨ ਅਣਪਛਾਤੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

ਇਹ ਵੀ ਪੜ੍ਹੋ-ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਪੀੜਤ ਗੁਰਭੇਜ ਸਿੰਘ ਅਤੇ ਪਿੰਡ ਦੇ ਮੋਹਤਬਾਰ ਵਿਅਕਤੀਆਂ ਨੇ ਦੱਸਿਆ ਕਿ ਚੋਰ ਗੁਆਂਢੀਆਂ ਦੀ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ ਅਤੇ ਅੰਦਰਲਾ ਦਰਵਾਜ਼ਾ ਤੋੜ ਕੇ ਅਲਮਾਰੀਆਂ 'ਚ ਪਏ ਲਗਭਗ 46 ਤੋਲੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਜਦੋਂ ਪਰਿਵਾਰ ਵਾਪਸ ਪਰਤਿਆ ਤਾਂ ਘਰ ਦਾ ਸਮਾਨ ਖਿਲਰਿਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਇਸ ਦੌਰਾਨ ਉਨ੍ਹਾਂ ਨੇ ਮੌਕੇ 'ਤੇ ਗੋਇੰਦਵਾਲ ਸਾਹਿਬ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਪਰਿਵਾਰ ਨੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News