ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਸਮੇਤ ਗਹਿਣੇ ਕੀਤੇ ਚੋਰੀ
Saturday, Nov 16, 2024 - 08:57 AM (IST)
ਜਲੰਧਰ (ਪੰਕਜ, ਕੁੰਦਨ)- ਜਲੰਧਰ ਦੇ ਵੈਸਟ ਹਲਕਾ ਵਿੱਚ ਚੋਰੀ ਦੀਆਂ ਵਾਰਦਾਤਾਂ ਦਾ ਗ੍ਰਾਫ਼ ਇਕ ਵਾਰ ਫਿਰ ਤੋਂ ਵੱਧਣ ਲੱਗਿਆ ਹੈ। ਤਾਜ਼ਾ ਮਾਮਲਾ ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਗੁਰੂ ਹਰਕਿਸ਼ਨ ਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ। ਪੀੜਤ ਨੇ ਇਸ ਘਟਨਾ ਦੀ ਸ਼ਿਕਾਇਤ ਥਾਣਾ ਬਸਤੀ ਬਾਵਾ ਖੇਲ ਨੂੰ ਦਿੱਤੀ ਹੈ।
ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਵਰੁਣ ਨੇ ਦੱਸਿਆ ਕਿ ਰਾਤ ਨੂੰ ਉਸ ਦੀ ਪਤਨੀ ਦੀ ਸਿਹਤ ਠੀਕ ਨਹੀਂ ਸੀ, ਜਿਸ ਕਾਰਨ ਉਹ ਉਸ ਨੂੰ ਵੇਖਣ ਲਈ ਆਪਣੇ ਸਹੁਰੇ ਘਰ ਗਿਆ ਸੀ। ਪੀੜਤ ਨੇ ਦੱਸਿਆ ਕਿ ਅੱਜ ਸਵੇਰੇ ਉਸ ਨੂੰ ਗੁਆਂਢੀਆਂ ਦਾ ਫੋਨ ਆਇਆ ਤਾਂ ਉਨ੍ਹਾਂ ਦੱਸਿਆ ਕਿ ਉਸ ਦੇ ਘਰ ਦਾ ਤਾਲਾ ਟੁੱਟਿਆ ਹੋਇਆ ਹੈ।
ਇਹ ਵੀ ਪੜ੍ਹੋ- ਹੱਸਦਾ-ਵੱਸਦਾ ਉੱਜੜਿਆ ਘਰ, ਮਾਪਿਆਂ ਦੇ ਜਵਾਨ ਪੁੱਤ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਕਰੇਗੀ ਹੈਰਾਨ
ਪੀੜਤ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਵਾਪਸ ਆਇਆ ਤਾਂ ਵੇਖਿਆ ਕਿ ਚੋਰ ਘਰ ਦੇ ਤਾਲੇ ਅਤੇ ਕਮਰੇ ਦੇ ਤਾਲੇ ਤੋੜ ਕੇ ਅਲਮਾਰੀਆਂ 'ਚੋਂ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ | ਪੀੜਤ ਵਰੁਣ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਨੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਤਾਂ ਪਤਾ ਲੱਗਾ ਕਿ ਦੇਰ ਰਾਤ ਦੋ ਚੋਰ ਦੋਪਹੀਆ ਵਾਹਨ 'ਤੇ ਸਵਾਰ ਹੋ ਕੇ ਆਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਸਨ।
ਮੌਕੇ ’ਤੇ ਪੁੱਜੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਵਰੁਣ ਨਾਮਕ ਵਿਅਕਤੀ ਕਪੂਰ ਡੇਅਰੀ ਨੇੜੇ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ ਅਤੇ ਉਹ ਆਪਣੀ ਪਤਨੀ ਦੇ ਬਿਮਾਰ ਹੋਣ ਕਾਰਨ ਦੇਰ ਰਾਤ ਉਸ ਦੇ ਸਹੁਰੇ ਘਰ ਗਿਆ ਸੀ। ਅੱਜ ਸਵੇਰੇ ਗੁਆਂਢੀਆਂ ਨੇ ਘਰ ਦੇ ਤਾਲੇ ਟੁੱਟੇ ਹੋਣ ਦੀ ਸੂਚਨਾ ਦਿੱਤੀ। ਜਾਂਚ ਅਧਿਕਾਰੀ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਘਰ ਵਿੱਚੋਂ 30 ਹਜ਼ਾਰ ਰੁਪਏ ਦੀ ਨਕਦੀ ਅਤੇ 4 ਸੋਨੇ ਦੀਆਂ ਮੁੰਦਰੀਆਂ ਚੋਰੀ ਹੋ ਗਈਆਂ।
ਇਹ ਵੀ ਪੜ੍ਹੋ-ਸਰਕਾਰੀ ਨੌਕਰੀਆਂ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਵੱਲੋਂ ਇਸ ਵਿਭਾਗ 'ਚ ਭਰਤੀ ਦੀ ਤਿਆਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8