ਚੋਰਾਂ ਵੱਲੋਂ 2 ਦੁਕਾਨਾਂ ਦੇ ਜਿੰਦਰੇ ਭੰਨ ਕੇ ਚੋਰੀ ਦੀ ਕੋਸ਼ਿਸ਼

Friday, Nov 24, 2017 - 01:17 AM (IST)

ਚੋਰਾਂ ਵੱਲੋਂ 2 ਦੁਕਾਨਾਂ ਦੇ ਜਿੰਦਰੇ ਭੰਨ ਕੇ ਚੋਰੀ ਦੀ ਕੋਸ਼ਿਸ਼

ਕੋਟ ਈਸੇ ਖਾਂ,  (ਗਰੋਵਰ)-  ਕਸਬਾ ਕੋਟ ਈਸੇ ਖਾਂ 'ਚ ਅੰਮ੍ਰਿਤਸਰ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਚੋਰਾਂ ਵੱਲੋਂ ਬੀਤੀ ਰਾਤ ਹੀ 2 ਦੁਕਾਨਾਂ ਦੇ ਜਿੰਦਰੇ ਭੰਨ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਕਾਮਯਾਬ ਨਹੀਂ ਹੋ ਸਕੇ। 
ਮਿਲੀ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਉਰਫ ਬੌਬੀ ਸਪੇਅਰ ਪਾਰਟਸ ਅਤੇ ਕੁਲਦੀਪ ਸਿੰਘ ਨੇ ਪੁਲਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੁੱਧਵਾਰ ਸ਼ਾਮ ਨੂੰ ਆਪਣੀਆਂ ਦੁਕਾਨਾਂ ਬੰਦ ਕਰ ਕੇ ਗਏ ਸਨ। ਵੀਰਵਾਰ ਸਵੇਰੇ ਜਦੋਂ ਉਹ ਆਪਣੀਆਂ ਦੁਕਾਨਾਂ 'ਤੇ ਆਏ ਤਾਂ ਕੁਲਦੀਪ ਸਿੰਘ ਦੀ ਦੁਕਾਨ ਦੇ ਜਿੰਦਰੇ ਟੁੱਟੇ ਹੋਏ ਸਨ ਅਤੇ ਸੰਦੀਪ ਬੌਬੀ ਦੀ ਦੁਕਾਨ ਦੇ ਜਿੰਦਰੇ ਤੋੜਨ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸ ਘਟਨਾ ਦੌਰਾਨ ਉਨ੍ਹਾਂ ਦੋਵਾਂ ਨੁਕਸਾਨ ਹੋਣੋਂ ਬਚ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਡਰ ਹੈ ਕਿ ਚੋਰ ਫਿਰ ਤੋਂ ਚੋਰੀ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਇਸ ਲਈ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਕਰ ਕੇ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।


Related News