ਸਰਬਸੰਮਤੀ ਨਾਲ ਹੋਈ ਠੀਕਰੀਵਾਲਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ

Saturday, Oct 18, 2025 - 03:48 PM (IST)

ਸਰਬਸੰਮਤੀ ਨਾਲ ਹੋਈ ਠੀਕਰੀਵਾਲਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ

ਮਹਿਲ ਕਲਾਂ (ਹਮੀਦੀ): ਪਿੰਡ ਠੀਕਰੀਵਾਲਾ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਪੂਰੀ ਸਰਬਸੰਮਤੀ ਨਾਲ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਈ। ਇਸ ਚੋਣ ਦੌਰਾਨ ਏਕਤਾ ਅਤੇ ਭਾਈਚਾਰੇ ਦੀ ਮਿਸਾਲ ਪੇਸ਼ ਕੀਤੀ ਗਈ। ਸਭਾ ਦੇ ਕੁੱਲ 11 ਮੈਂਬਰਾਂ ਵਿਚੋਂ 6 ਮੈਂਬਰਾਂ ਨੇ ਆਪਣੀ ਇਕ ਵਿਸ਼ੇਸ਼ ਮੀਟਿੰਗ ਕਰਕੇ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ। ਇਸ ਮੀਟਿੰਗ ਵਿਚ ਜਸਪ੍ਰੀਤ ਜੱਸੀ ਮਾਨ ਨੂੰ ਪ੍ਰਧਾਨ, ਹਾਕਮ ਸਿੰਘ ਔਲਖ ਨੂੰ ਸੀਨੀਅਰ ਮੀਤ ਪ੍ਰਧਾਨ, ਅਤੇ ਦਰਸ਼ਨ ਦਾਸ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਮੈਂਬਰਾਂ ਵਜੋਂ ਮਨਜੀਤ ਕੌਰ ਗਿੱਲ, ਜਰਨੈਲ ਸਿੰਘ, ਅਤੇ ਫੌਜੀ ਮਹਿੰਦਰ ਸਿੰਘ ਚੁਣੇ ਗਏ। 

ਇਹ ਖ਼ਬਰ ਵੀ ਪੜ੍ਹੋ - CM ਮਾਨ ਤੇ ਇੰਗਲੈਂਡ ਦੇ ਵਕੀਲਾਂ ਵਿਚਾਲੇ ਮੀਟਿੰਗ! ਰੱਖੀ ਗਈ ਇਹ ਮੰਗ

ਚੋਣ ਪ੍ਰਕਿਰਿਆ ਦੌਰਾਨ ਸਰਪੰਚ ਕਿਰਨਜੀਤ ਸਿੰਘ ਹੈਪੀ ਠੀਕਰੀਵਾਲ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦਾ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਗੁਰਦਿਆਲ ਸਿੰਘ, ਜਸਪ੍ਰੀਤ ਹੈਪੀ, ਸਕੱਤਰ ਹਰਪਾਲ ਸਿੰਘ, ਮਨਪ੍ਰੀਤ ਢੀਂਡਸਾ, ਜਗਰੂਪ ਸਿੰਘ ਕਾਕਾ, ਹਰਪ੍ਰੀਤ ਸਿੰਘ ਔਲਖ, ਹਰਬੰਸ ਸਿੰਘ ਔਲਖ, ਪੰਚ ਹਰਮੇਸ਼ ਸਿੰਘ, ਰਾਮਪਾਲ ਸਿੰਘ, ਸੁਖਚੈਨ ਸਿੰਘ ਢਿੱਲੋਂ, ਗੁਰਜੰਟ ਸਿੰਘ, ਸੂਬੇਦਾਰ ਜਗਸੀਰ ਸਿੰਘ, ਰੂਪ ਸਿੰਘ, ਚਮਕੌਰ ਮੈਂਬਰ, ਸੰਦੀਪ ਦਾਸ, ਅਮਨਦੀਪ ਔਲਖ, ਸਤਵੰਤ ਸਿੰਘ ਯੋਧਾ, ਅਤੇ ਅਤਵਾਰ ਸਿੰਘ ਢਿੱਲੋਂ ਸਮੇਤ ਕਈ ਪ੍ਰਮੁੱਖ ਹਸਤੀਆਂ ਹਾਜ਼ਰ ਸਨ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 'ਆਪ' ਵਿਧਾਇਕ ਨਾਲ ਵਾਪਰਿਆ ਸੜਕ ਹਾਦਸਾ! ਸ਼ਰਾਬ ਦੀ ਲੋਰ 'ਚ ਕਾਰ ਚਾਲਕ ਨੇ ਮਾਰੀ ਟੱਕਰ

ਇਸ ਮੌਕੇ ਸਭਾ ਦੇ ਨਵੇਂ ਚੁਣੇ ਪ੍ਰਧਾਨ ਜਸਪ੍ਰੀਤ ਜੱਸੀ ਮਾਨ ਅਤੇ ਹੋਰ ਅਹੁਦੇਦਾਰਾਂ ਨੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕੰਮ ਕਰਦੇ ਰਹਿਣਗੇ ਤੇ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਕਿਸਾਨਾਂ ਤੱਕ ਪਹਿਲ ਦੇ ਅਧਾਰ ਤੇ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਜ਼ਿਕਰਯੋਗ ਹੈ ਕਿ ਮਹਿਕਮੇ ਜਾਂ ਹਦਾਇਤਾਂ ਅਨੁਸਾਰ ਸਭਾ ਦੇ ਚੁਣੇ ਹੋਏ ਮੈਂਬਰਾਂ ਵੱਲੋਂ ਅਗਲੇ 15 ਦਿਨਾਂ ਦੇ ਵਿਚ ਚੋਣ ਕਰਨੀ ਹੁੰਦੀ ਹੈ।


author

Anmol Tagra

Content Editor

Related News