ਪਿੰਡ ਠੀਕਰੀਵਾਲ ਦੇ ਵਾਸੀਆਂ ਦਾ ਦੂਜੇ ਦਿਨ ਵੀ ਰਿਹਾ ਪੱਕਾ ਮੋਰਚਾ ਜਾਰੀ
Tuesday, Jul 03, 2018 - 05:03 AM (IST)

ਬਰਨਾਲਾ, (ਵਿਵੇਕ ਸਿੰਧਵਾਨੀ,ਰਵੀ) - ਪਿੰਡ ਠੀਕਰੀਵਾਲ ਵਾਸੀਆਂ ਦਾ ਪਾਣੀ ਦੀ ਨਿਕਾਸੀ ਦੇ ਮੁੱਦੇ ਨੂੰ ਲੈ ਕੇ ਲਗਾਇਆ ਗਿਆ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਪਿੰਡ ਵਾਸੀਆਂ ਨੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ’ਚ ਜ਼ਿਲਾ ਪ੍ਰਸ਼ਾਸਨ ਖਿਲਾਫ ਜੰਮ੍ਹਕੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਦੇ ਅੰਦੋਲਨ ਨੂੰ ਸਮਰੱਥਨ ਦੇਣ ਲਈ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਵੀ ਪਹੁੰਚੇ।
®ਸ਼ਹੀਦਾਂ ਦੇ ਪਿੰਡ ਵਾਸੀਆਂ ਦੀ ਵੀ ਸਰਕਾਰ ਵਲੋਂ ਸਾਰ ਨਾ ਲੈਣਾ ਸ਼ਰਮ ਦੀ ਗੱਲ
ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਠੀਕਰੀਵਾਲ ਮਹਾਨ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ ਜਨਮ ਭੂਮੀ ਹੈ। ਸੇਵਾ ਸਿੰਘ ਠੀਕਰੀਵਾਲਾ ਦਾ ਸ਼ਹੀਦੀ ਦਿਵਸ ਮਨਾਉਣ ਲਈ ਸਾਰੀਆਂ ਪਾਰਟੀਆਂ ਦੇ ਆਗੂ ਇੱਥੇ ਪਹੁੰਚਦੇ ਹਨ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸ਼ਹੀਦ ਦਾ ਪਿੰਡ ਹੋਣ ਦੇ ਬਾਵਜੂਦ ਵੀ ਪਿੰਡ ਦੇ ਲੋਕ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਉਹ ਭਿਆਨਕ ਗਰਮੀ ’ਚ ਧਰਨੇ ’ਤੇ ਬੈਠੇ ਹਨ। ਇਸ ਦੇ ਬਾਵਜੂਦ ਵੀ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਪਿੰਡ ਦੀ ਸਮੱਸਿਆ ਨੂੰ ਹੱਲ ਨਾ ਕਰਨਾ ਬਡ਼ੇ ਹੀ ਸ਼ਰਮ ਦੀ ਗੱਲ ਹੈ।
®ਪਿੰਡ ਵਾਸੀਆਂ ਨੇ ਬੀ.ਡੀ.ਓ. ਦੀ ਟੇਬਲ ’ਤੇ ਬੈਠ ਕੇ ਗੱਲਬਾਤ ਕਰਨ ਦੀ ਪੇਸ਼ਕਸ਼ ਨੂੰ ਠੁਕਰਾਇਆ
ਸ਼ਹੀਦ ਸੇਵਾ ਸਿੰਘ ਠੀਕਰੀਵਾਲ ਚੌਂਕ ’ਚ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਨ ਲਈ ਬੀ.ਡੀ.ਓ. ਬਰਨਾਲਾ ਧਰਨੇ ਵਾਲੀ ਜਗ੍ਹਾ ’ਤੇ ਪਹੁੰਚੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਡੀ.ਸੀ. ਦਫਤਰ ਵਿਖੇ ਆ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ। ਜਾਣਕਾਰੀ ਦਿੰਦਿਆਂ ਪਿੰਡ ਵਾਸੀ ਕਮਲਜੀਤ ਸਿੰਘ ਨੇ ਦੱਸਿਆ ਕਿ ਅਸੀਂ ਬੀ.ਡੀ.ਓ. ਬਰਨਾਲਾ ਤੋਂ ਮੰਗ ਕੀਤੀ ਕਿ ਜੇਕਰ ਅਧਿਕਾਰੀਆਂ ਨੇ ਸਾਡੇ ਨਾਲ ਗੱਲਬਾਤ ਹੀ ਕਰਨੀ ਹੈ ਤਾਂ ਉਹ ਧਰਨੇ ਵਾਲੀ ਜਗ੍ਹਾ ’ਤੇ ਆ ਕੇ ਸਾਡੇ ਨਾਲ ਗੱਲਬਾਤ ਕਰਨ। ਸਾਡਾ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀ ਸਮੱਸਿਆ ਦਾ ਹੱਲ ਨਹੀਂ ਹੋ ਜਾਂਦਾ।
Related News
ਜਲੰਧਰ ਜ਼ਿਲ੍ਹੇ ''ਚ ਹੜ੍ਹ ਦਾ ਖ਼ਤਰਾ ਵਧਿਆ! ਸਤਲੁਜ ਦੇ ਧੁੱਸੀ ਬੰਨ੍ਹ ''ਚ ਪਿਆ 50 ਫੁੱਟ ਦਾ ਪਾੜ; ਫ਼ੌਜ ਸਾਂਭਿਆ ਮੋਰਚਾ
