66 ਕਿੱਲੋ ਅਫ਼ੀਮ ਦੇ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ
Tuesday, Dec 10, 2024 - 01:55 PM (IST)
ਅਬੋਹਰ (ਸੁਨੀਲ) : ਥਾਣਾ ਖੂਈਆਂ ਸਰਵਰ ਦੇ ਇੰਚਾਰਜ ਰਣਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ 66 ਕਿੱਲੋ ਅਫ਼ੀਮ ਦੇ ਮਾਮਲੇ ’ਚ ਤੀਜੇ ਮੁਲਜ਼ਮ ਤਰਸੇਮ ਸਿੰਘ ਪੁੱਤਰ ਸੂਬਾ ਸਿੰਘ ਵਾਸੀ ਸੁਰਜੀਤਪੁਰ ਦਿਆਲਪੁਰ ਜ਼ਿਲ੍ਹਾ ਬਠਿੰਡਾ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿਥਾਣਾ ਇੰਚਾਰਜ ਰਮਨ ਕੁਮਾਰ 26 ਜੂਨ ਨੂੰ ਸੱਪਾਂਵਾਲੀ ਬੱਸ ਸਟੈਂਡ ਨੇੜੇ ਗਸ਼ਤ ਕਰ ਰਹੇ ਸਨ।
ਉਨ੍ਹਾਂ ਨੂੰ ਮੁਖ਼ਬਰ ਖ਼ਾਸ ਵੱਲੋਂ ਇਤਲਾਹ ਦਿੱਤੀ ਗਈ ਕਿ ਪਿੰਡ ਦਲਮੀਰਖੇੜਾ ਦੇ ਰਹਿਣ ਵਾਲੇ ਸੁਖਯਾਦ ਸਿੰਘ ਉਰਫ਼ ਯਾਦ ਪੁੱਤਰ ਬਲਜੀਤ ਸਿੰਘ, ਸੁਰਜੀਤ ਪੁਰਾ ਦਿਆਲਪੁਰਾ ਬਠਿੰਡਾ ਵਾਸੀ ਤਰਸੇਮ ਸਿੰਘ ਪੁੱਤਰ ਸੂਬਾ ਸਿੰਘ ਅਤੇ ਪਿੰਡ ਭੰਮਾ ਸਿੰਘ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਾਸੀ ਜਗਰਾਜ ਸਿੰਘ ਪੁੱਤਰ ਹਰਜਿੰਦਰ ਸਿੰਘ ਝਾਰਖੰਡ ਤੋਂ ਅਫ਼ੀਮ ਲਿਆ ਕੇ ਪੰਜਾਬ ’ਚ ਵੇਚਣ ਦਾ ਕੰਮ ਕਰਦੇ ਹਨ। ਜਦੋਂ ਪੁਲਸ ਨੇ ਨਾਕਾਬੰਦੀ ਕਰ ਕੇ ਆ ਰਹੀ ਇਕ ਸਵਿੱਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਇਸ ਦੌਰਾਨ ਤਰਸੇਮ ਸਿੰਘ ਉੱਥੋਂ ਭੱਜ ਗਿਆ, ਜਦੋਂ ਕਿ ਪੁਲਸ ਨੇ 2 ਨੌਜਵਾਨਾਂ ਨੂੰ ਕਾਬੂ ਕਰ ਲਿਆ ਅਤੇ ਕਾਰ ਦੀ ਤਲਾਸ਼ੀ ਲਈ ਤਾਂ ਉਸ ’ਚੋਂ 66 ਕਿੱਲੋ ਅਫ਼ੀਮ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ। ਪੁਲਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੁਣ ਪੁਲਸ ਨੇ ਤੀਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।