ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਅਹਿਮ ਬਿੱਲਾਂ ''ਤੇ ਲੱਗ ਸਕਦੀ ਹੈ ਮੋਹਰ
Monday, Jul 14, 2025 - 02:04 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਧਿਆਨ ਦਿਵਾਊ ਨੋਟਿਸ 'ਤੇ ਵਿਚਾਰ-ਚਰਚਾ ਚੱਲ ਰਹੀ ਹੈ। ਅੱਜ ਦੀ ਕਾਰਵਾਈ ਦੌਰਾਨ ਕਈ ਅਹਿਮ ਬਿੱਲਾਂ 'ਤੇ ਮੋਹਰ ਲਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਲੱਗੀਆਂ ਮੌਜਾਂ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਸੈਸ਼ਨ ਦੌਰਾਨ ਜਨਤਾ ਦੀਆਂ ਸਭ ਤੋਂ ਵੱਧ ਨਜ਼ਰਾਂ ਬੇਅਦਬੀਆਂ ਬਾਰੇ ਲਿਆਂਦੇ ਜਾ ਰਹੇ ਕਾਨੂੰਨ 'ਤੇ ਟਿਕੀਆਂ ਹੋਈਆਂ ਹਨ, ਜੋ ਕਿ ਵਿਧਾਨ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 30 ਲੱਖ ਪਰਿਵਾਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਫ਼ੁਰਤੀ ਮਾਰ ਲਓ ਨਹੀਂ ਤਾਂ ਫਿਰ...
ਪੰਜਾਬ ਸਰਕਾਰ ਵਲੋਂ ਨਵੇਂ ਕਾਨੂੰਨ ਤਹਿਤ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਖ਼ਿਲਾਫ਼ 10 ਸਾਲ ਤੋਂ ਲੈ ਕੇ ਉਮਰਕੈਦ ਤੱਕ ਦੀ ਸਜ਼ਾ ਦਾ ਪ੍ਰਾਵਧਾਨ ਰੱਖਿਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8