ਬੇਕਾਬੂ ਟਿੱਪਰ ਦਾ ਕਹਿਰ, ਹਾਦਸੇ ''ਚ ਜ਼ਖ਼ਮੀ ਤੀਸਰੇ ਵਿਅਕਤੀ ਨੇ ਵੀ ਤੋੜਿਆ ਦਮ

Sunday, Aug 27, 2023 - 09:23 PM (IST)

ਬੇਕਾਬੂ ਟਿੱਪਰ ਦਾ ਕਹਿਰ, ਹਾਦਸੇ ''ਚ ਜ਼ਖ਼ਮੀ ਤੀਸਰੇ ਵਿਅਕਤੀ ਨੇ ਵੀ ਤੋੜਿਆ ਦਮ

ਗੁਰਦਾਸਪੁਰ (ਹਰਮਨ) : ਬੀਤੀ ਦੇਰ ਸ਼ਾਮ ਗੁਰਦਾਸਪੁਰ-ਮੁਕੇਰੀਆਂ ਰੋਡ 'ਤੇ ਪਿੰਡ ਚਾਵਾ ਨੇੜੇ ਇਕ ਬੇਕਾਬੂ ਹੋਏ ਟਿੱਪਰ ਨਾਲ ਜ਼ਖ਼ਮੀ ਹੋਏ ਤੀਸਰੀ ਵਿਅਕਤੀ ਕਿਰਨ ਕੁਮਾਰ ਦੀ ਵੀ ਮੌਤ ਹੋ ਗਈ ਹੈ। ਇਸ ਹਾਦਸੇ ਨੇ ਜਿੱਥੇ ਟਿੱਪਰ, 2 ਸਕੂਟੀਆਂ ਤੇ ਹੋਰ ਸਾਮਾਨ ਦਾ ਭਾਰੀ ਨੁਕਸਾਨ ਕੀਤਾ ਹੈ, ਉਥੇ ਹੀ ਦੁਕਾਨਦਾਰ ਦੀ ਰੋਜ਼ੀ-ਰੋਟੀ ਵੀ ਖੋਹ ਲਈ ਹੈ। ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦੁੱਖਦਾਈ ਖ਼ਬਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦਿਹਾਂਤ

PunjabKesari

ਥਾਣਾ ਪੁਰਾਣਾ ਸ਼ਾਲਾ ਦੇ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸੂਚਨਾ ਮਿਲੀ ਸੀ ਕਿ ਕਿ ਟਿੱਪਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਨੂੰ ਲਪੇਟ 'ਚ ਲੈਂਦਾ ਹੋਇਆ ਬਿਜਲੀ ਦੇ ਖੰਭੇ ਨੂੰ ਤੋੜ ਕੇ 2 ਦੁਕਾਨਾਂ ਵਿੱਚ ਜਾ ਵੜਿਆ ਹੈ। ਇਸ ਹਾਦਸੇ ਦੀ ਲਪੇਟ 'ਚ ਆਏ 2 ਵਿਅਕਤੀਆਂ ਦੀ ਤਾਂ ਕੁਝ ਦੇਰ ਬਾਅਦ ਹੀ ਮੌਤ ਹੋਈ ਸੀ, ਜਦੋਂ ਕਿ 4 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ 'ਚੋਂ ਇਕ ਦੀ ਗੰਭੀਰ ਹਾਲਤ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਜ਼ਖ਼ਮੀ ਹੋਏ ਇਕ ਹੋਰ ਵਿਅਕਤੀ ਵੀ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ।

ਇਹ ਵੀ ਪੜ੍ਹੋ : ਸਾਬਕਾ ਹੈੱਡ ਗ੍ਰੰਥੀ ਜਗਤਾਰ ਸਿੰਘ ਦੇ ਦਿਹਾਂਤ 'ਤੇ CM ਮਾਨ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਗਟਾਇਆ ਦੁੱਖ

PunjabKesari

ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਅਜੇ ਕੁਮਾਰ ਵਾਸੀ ਨੰਗਲ ਲਮੀਨ, ਪ੍ਰਵਾਸੀ ਵਿਅਕਤੀ ਸੁਲੇਮਾਨ ਵਾਸੀ ਮਾਨਕਪੁਰ ਅਤੇ ਕਿਰਨ ਦਾਸ ਵਾਸੀ ਕਾਬੜਾ ਵਜੋਂ ਹੋਈ ਹੈ। ਪੁਲਸ ਨੇ ਨੁਕਸਾਨੀ ਗਈ ਦੁਕਾਨ ਦੇ ਮਾਲਕ ਗੋਪਾਲ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਟਿੱਪਰ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ, ਜਿਸ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਟਰੱਕ ਨੇ ਦੁਕਾਨ ਪੂਰੀ ਤਰ੍ਹਾਂ ਤੋੜ ਦਿੱਤੀ ਹੈ ਅਤੇ ਪੀੜਤ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਦੁਕਾਨ ਦੇ ਬਾਹਰ ਖੜ੍ਹੀਆਂ 2 ਸਕੂਟੀਆਂ ਵੀ ਨੁਕਸਾਨੀਆਂ ਗਈਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News