ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਇਹ ਮੁਕੰਮਲ ਪਾਬੰਦੀ
Monday, Nov 04, 2024 - 06:51 PM (IST)

ਨਵਾਂਸ਼ਹਿਰ (ਤ੍ਰਿਪਾਠੀ) — ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ-ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ-ਗੁੱਡੀਆਂ ਉਡਾਉਣ ਲਈ ਨਾਈਲੋਨ, ਸਿੰਥੈਟਿਕ, ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਬਣਾਉਣ, ਵੇਚਣ, ਸਟੋਰ ਕਰਨ, ਖ਼ਰੀਦਣ, ਸਪਲਾਈ ਕਰਨ, ਬਾਹਰੋਂ ਆਯਾਤ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।
ਨਗਰ ਕੌਂਸਲਾਂ ਦੇ ਸਮੂਹ ਕਾਰਜ ਸਾਧਕ ਅਫ਼ਸਰ ਅਤੇ ਡੀ. ਡੀ. ਪੀ. ਓ. ਆਪਣੀ-ਆਪਣੀ ਹਦੂਦ ਅੰਦਰ ਇਹ ਹੁਕਮ ਲਾਗੂ ਕਰਨ ਲਈ ਆਪਣੇ-ਆਪਣੇ ਏਰੀਏ ਵਿਚ ਮੁਨਾਦੀ ਕਰਵਾਉਣਗੇ ਅਤੇ ਇਨ੍ਹਾਂ ਹੁਕਮਾਂ ਦੇ ਇੰਨ-ਬਿੰਨ ਲਾਗੂ ਹੋਣ ਸਬੰਧੀ ਚੈਕਿੰਗ ਕਰਕੇ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣ ਲਈ ਜ਼ਿੰਮੇਵਾਰ ਹੋਣਗੇ। ਸੀਨੀਅਰ ਪੁਲਸ ਕਪਤਾਨ, ਸ਼ਹੀਦ ਭਗਤ ਸਿੰਘ ਨਗਰ- ਨਗਰ ਕੌਂਸਲਾਂ ਦੇ ਸਮੂਹ ਕਾਰਜ ਸਾਧਕ ਅਫ਼ਸਰ ਅਤੇ ਪੇਂਡੂ ਏਰੀਏ ਵਿਚ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਇਨ੍ਹਾਂ ਹੁਕਮਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ- ਪ੍ਰੇਮਿਕਾ ਦੇ ਪਰਿਵਾਰ ਨੇ ਪ੍ਰੇਮੀ ਨੂੰ ਘਰ ਸੱਦ ਗੁੱਟ 'ਤੇ ਬੰਨ੍ਹਵਾ ਦਿੱਤੀ ਰੱਖੜੀ, ਫਿਰ ਜੋ ਹੋਇਆ...
ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਿੰਥੈਟਿਕ/ਪਲਾਸਿਟਕ ਦੀ ਡੋਰ ਬਹੁਤ ਮਜ਼ਬੂਤ ਹੈ ਅਤੇ ਇਹ ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲ਼ੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ’ਤੇ ਉਨਾਂ ਦੇ ਮਰਨ ਬਾਰੇ ਵੀ ਕਾਫ਼ੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਇਹ ਸਿੰਥੈਟਿਕ/ਪਲਾਸਿਟਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ, ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ। ਇਹ ਹੁਕਮ 22 ਅਪ੍ਰੈਲ 2025 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ-ਅੱਜ ਤੋਂ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਸਕੂਲਾਂ ਦੇ ਖੁੱਲ੍ਹਣ ਦੀ ਨਵੀਂ Timing
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8