ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...
Wednesday, Mar 25, 2026 - 07:41 PM (IST)
ਹੁਸ਼ਿਆਰਪੁਰ (ਘੁੰਮਣ)-ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਪਿੰਡ ਜੇਜੋਂ ਤੋਂ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਨੂੰ ਸਿਰਫ਼ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਆਵਾਜਾਈ ਦੀ ਆਗਿਆ ਹੋਵੇਗੀ ਅਤੇ ਇਸ ਸਮੇਂ ਤੋਂ ਇਲਾਵਾ ਇਨ੍ਹਾਂ ਸੜਕਾਂ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ’ਤੇ ਰੋਕ ਰਹੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ’ਚ ਪੈਂਦੇ ਮਾਹਿਲਪੁਰ ਰੋਡ ਅਤੇ ਨੰਗਲ ਤੋਂ ਗੜ੍ਹਸ਼ੰਕਰ ਰੋਡ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੇ ਕਾਰਨ ਸੜਕਾਂ ’ਤੇ ਕਾਫ਼ੀ ਹਾਦਸੇ ਹੋ ਰਹੇ ਹਨ ਜਿਨ੍ਹਾਂ ਕਾਰਨ ਆਮ ਪਬਲਿਕ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਹੁੰਦਾ ਹੈ, ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਸੜਕਾਂ ’ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਦੀ ਆਵਾਜਾਈ ਨੂੰ ਸਮਾਂਬੱਧ ਤਰੀਕੇ ਨਾਲ ਚਲਾਉਣੀ ਦੀ ਜ਼ਰੂਰਤ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
ਉਨ੍ਹਾਂ ਕਿਹਾ ਕਿ ਉੱਪ ਪੁਲਸ ਕਪਤਾਨ, ਗੜ੍ਹਸ਼ੰਕਰ ਇਹ ਯਕੀਨੀ ਬਣਾਉਣਗੇ ਕਿ ਟ੍ਰੈਫਿਕ ਪੁਲਸ ਵੱਲੋਂ ਟਿੱਪਰ/ਟਰੱਕਾਂ ਦੀ ਓਵਰਸਪੀਡ ਚੈੱਕ ਕੀਤੀ ਗਈ ਹੈ। ਰੀਜ਼ਨਲ ਟਰਾਂਸਪੋਰਟ ਅਥਾਰਿਟੀ, ਹੁਸ਼ਿਆਰਪੁਰ ਇਨ੍ਹਾਂ ਹੁਕਮਾਂ ਸਨਮੁੱਖ ਓਵਰਲੋਡਿੰਗ ਅਤੇ ਹੋਰ ਨਿਯਮਾਂ ਦੀ ਉਲੰਘਣਾ ਸਬੰਧੀ ਚੈਕਿੰਗ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣਗੇ। ਕਾਰਜਕਾਰੀ ਇੰਜੀਨੀਅਰ, ਡਰੇਨੇਜ-ਕਮ-ਜ਼ਿਲਾ ਮਾਈਨਿੰਗ ਅਫ਼ਸਰ, ਹੁਸ਼ਿਆਰਪੁਰ ਅੰਤਰ-ਰਾਜੀ ਚੈੱਕ ਪੋਸਟਾਂ ’ਤ 24-7 ਨਿਗਰਾਨੀ ਯਕੀਨੀ ਬਣਾਉਣਗੇ ਅਤੇ ਇਸ ਦੇ ਨਾਲ ਹੀ ਚੈੱਕ ਪੋਸਟ ’ਤੇ ਭਾਰ ਤੋਲਣ ਵਾਲੇ ਕੰਡੇ ਦੀ ਵਰਤੋਂ ਕਰ ਕੇ ਓਵਰਲੋਡਿੰਡ ਟਿੱਪਰਾਂ ਦੀ ਚੈਕਿੰਗ ਅਤੇ ਇਨ੍ਹਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਉਣਗੇ। ਇਹ ਹੁਕਮ 20 ਮਈ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਬੁੱਧਵਾਰ ਨੂੰ ਪੂਰਾ ਦਿਨ ਬੰਦ ਰਹੇਗੀ ਬਿਜਲੀ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ ''ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ ''ਚ ਮੌਤ, ਦੋ ਧੀਆਂ ਦਾ ਪਿਓ ਸੀ ਮ੍ਰਿਤਕ
