ਕਾਂਗਰਸ ਨੂੰ ਵੱਡਾ ਝਟਕਾ, ਦੁਆਬੇ ਦਾ ਇਹ ਵੱਡਾ ਆਗੂ ਅਕਾਲੀ ਦਲ ''ਚ ਸ਼ਾਮਲ
Monday, Apr 22, 2024 - 06:24 PM (IST)
ਜਲੰਧਰ : ਪੰਜਾਬ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਕਾਂਗਰਸ ਦਾ ਹੱਥ ਛੱਡ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿੰਦਰ ਸਿੰਘ ਕੇ. ਪੀ. ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਕੇ. ਪੀ. ਦੁਆਬੇ ਵਿਚ ਕਾਂਗਰਸ ਦਾ ਵੱਡਾ ਚਿਹਰਾ ਸਨ ਅਤੇ ਲਗਾਤਾਰ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਦਰਅਸਲ ਕੇ. ਪੀ. ਜਲੰਧਰ ਤੋਂ ਲੋਕ ਸਭਾ ਟਿਕਟ ਦੇ ਦਾਅਵੇਦਾਰ ਸਨ ਪਰ ਪਾਰਟੀ ਨੇ ਇਥੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ਵਿਚ ਉਤਾਰ ਦਿੱਤਾ। ਹੁਣ ਕੇ. ਪੀ. ਨੇ ਸਦਾ ਲਈ ਕਾਂਗਰਸ ਨੂੰ ਅਲਵਿਦਾ ਆਖਦਿਆਂ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ ਹੈ।
ਇਹ ਵੀ ਪਤਾ ਲੱਗਾ ਹੈ ਕਿ ਅਕਾਲੀ ਦਲ ਉਨ੍ਹਾਂ ਨੂੰ ਜਲੰਧਰ ਤੋਂ ਚੋਣ ਮੈਦਾਨ ਵਿਚ ਉਤਾਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 8 ਮੁੰਡਿਆਂ ਵੱਲੋਂ ਕੁੜੀ ਨਾਲ ਕੀਤੇ ਗਏ ਗੈਂਗਰੇਪ ਦੇ ਮਾਮਲੇ 'ਚ ਐੱਸ. ਐੱਸ. ਪੀ. ਦਾ ਵੱਡਾ ਬਿਆਨ
ਕੇ. ਪੀ. ਦੇ ਅਕਾਲੀ ਦਲ 'ਚ ਸ਼ਾਮਲ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਕਿਉਂਕਿ ਕੇ. ਪੀ. ਜਿੱਥੇ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਹਨ, ਉੱਥੇ ਹੀ ਕੇ. ਪੀ. ਦਾ ਜਲੰਧਰ ਵਿਚ ਵੱਡਾ ਆਧਾਰ ਹੈ। ਦੂਜੇ ਪਾਸੇ ਪਹਿਲਾਂ ਹੀ ਚੌਧਰੀ ਪਰਿਵਾਰ ਸਾਬਕਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਕਾਂਗਰਸ ਨੂੰ ਛੱਡ ਭਾਜਪਾ 'ਚ ਸ਼ਾਮਲ ਹੋ ਚੁੱਕੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ, ਭਾਜਪਾ ਨੇ ਸੁਸ਼ੀਲ ਰਿੰਕੂ ਤੇ ਆਮ ਆਦਮੀ ਪਾਰਟੀ ਨੇ ਪਵਨ ਕੁਮਾਰ ਟੀਨੂੰ ਨੂੰ ਉਮੀਦਵਾਰ ਐਲਾਨਿਆ ਹੈ ਬਸ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਿਆ ਜਾਣਾ ਬਾਕੀ ਹੈ।
ਇਹ ਵੀ ਪੜ੍ਹੋ : ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, ਉਲੰਘਣਾ ਕਰਨ 'ਤੇ ਹੋਵੇਗੀ ਵੱਡੀ ਕਾਰਵਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8