ਪੰਜਾਬ ''ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ

Saturday, Jun 20, 2026 - 09:31 AM (IST)

ਪੰਜਾਬ ''ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਮਾਝਾ ਖੇਤਰ ਲਈ ਇਕ ਇਤਿਹਾਸਕ ਉਪਲੱਬਧੀ ਵਜੋਂ ਕੇਂਦਰ ਸਰਕਾਰ ਨੇ ਲੰਬੇ ਸਮੇਂ ਤੋਂ ਲਟਕੇ ਕਾਦੀਆਂ–ਬਿਆਸ ਨਵੇਂ ਰੇਲ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੇਲ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮਹੱਤਵਪੂਰਨ ਪ੍ਰਾਜੈਕਟ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਅੱਜ ਤੋਂ 3 ਦਿਨ ਦੇ ਪੰਜਾਬ ਦੌਰੇ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਜਾਣੋ ਪੂਰਾ ਸ਼ਡਿਊਲ

ਉਨ੍ਹਾਂ ਕਿਹਾ ਕਿ ਪੰਜਾਬ ’ਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਖੇਤਰੀ ਵਿਕਾਸ ਨੂੰ ਰਫ਼ਤਾਰ ਦੇਣ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ : ਕਰਜ਼ੇ ਦੇ ਬੋਝ ਹੇਠ ਦੱਬੀਆਂ ਪੰਜਾਬ ਦੀਆਂ ਲੱਖਾਂ ਔਰਤਾਂ! ਕਿਸ਼ਤਾਂ ਭਰਨ ਲਈ ਵੀ ਲੈਣੇ ਪੈ ਰਹੇ LOAN

ਕਾਦੀਆਂ–ਬਿਆਸ ਰੇਲ ਲਿੰਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਰੀਬ 39.68 ਕਿਲੋਮੀਟਰ ਲੰਬੀ ਇਸ ਬ੍ਰਾਡ ਗੇਜ ਰੇਲ ਲਾਈਨ ਦੀ ਅਨੁਮਾਨਿਤ ਲਾਗਤ ਕਰੀਬ 1,400 ਕਰੋੜ ਹੈ। ਪ੍ਰਸਤਾਵਿਤ ਰੇਲ ਮਾਰਗ ਕਾਦੀਆਂ, ਧਪਾਈ, ਘੁਮਾਣ, ਬੁਤਾਲਾ, ਸਠਿਆਲਾ ਤੇ ਬਿਆਸ ਵਰਗੇ ਮਹੱਤਵਪੂਰਨ ਕਸਬਿਆਂ ਅਤੇ ਪਿੰਡਾਂ ’ਚੋਂ ਲੰਘੇਗਾ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News