ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਹੁਣ ਇਹ ਭਾਜਪਾ ਆਗੂ ਕਾਂਗਰਸ 'ਚ ਕਰ ਸਕਦੈ ਵਾਪਸੀ

Friday, Jun 14, 2024 - 03:03 PM (IST)

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਹੁਣ ਇਹ ਭਾਜਪਾ ਆਗੂ ਕਾਂਗਰਸ 'ਚ ਕਰ ਸਕਦੈ ਵਾਪਸੀ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਭਾਜਪਾ 'ਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ ਹੁਣ ਕਾਂਗਰਸ 'ਚ ਵਾਪਸੀ ਕਰ ਸਕਦੇ ਹਨ। ਫਿਲਹਾਲ ਇਸ ਖ਼ਬਰ ਬਾਰੇ ਅਜੇ ਕਿਸੇ ਤਰ੍ਹਾਂ ਦੀ ਅਧਿਕਾਰਿਤ ਪੁਸ਼ਟੀ ਨਹੀਂ ਹੋ ਸਕਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਕੱਠੀਆਂ 3 ਸਰਕਾਰੀ ਛੁੱਟੀਆਂ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

ਦੱਸਣਯੋਗ ਹੈ ਕਿ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਪੰਜਾਬ 'ਚ ਕਾਂਗਰਸ ਨੂੰ 7 ਸੀਟਾਂ 'ਤੇ ਜਿੱਤ ਹਾਸਲ ਹੋਈ ਹੈ, ਜਦੋਂ ਕਿ ਆਮ ਆਦਮੀ ਪਾਰਟੀ ਨੂੰ 3 ਸੀਟਾਂ ਮਿਲੀਆਂ ਹਨ ਅਤੇ 2 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ’ਚ ਅਕਾਲੀ ਦਲ ਦੀ ਕਾਰਗੁਜ਼ਾਰੀ ਸਬੰਧੀ ਮੰਥਨ, 6 ਘੰਟੇ ਤੋਂ ਵੱਧ ਚੱਲੀ ਕੋਰ ਕਮੇਟੀ ਦੀ ਮੀਟਿੰਗ

ਭਾਜਪਾ ਪੰਜਾਬ 'ਚ ਆਪਣਾ ਖ਼ਾਤਾ ਵੀ ਨਹੀਂ ਖੋਲ੍ਹ ਸਕੀ ਹੈ। ਇਸ ਵਿਚਾਲੇ ਜੇਕਰ ਸੁੰਦਰ ਸ਼ਾਮ ਅਰੋੜਾ ਕਾਂਗਰਸ 'ਚ ਵਾਪਸੀ ਕਰਦੇ ਹਨ ਤਾਂ ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News