ਪੰਜਾਬ ''ਚ ਸ਼ਗਨ ਸਕੀਮ ਦਾ ਲਾਭ ਲੈਣ ਲਈ ਖ਼ਤਮ ਕੀਤੀ ਗਈ ਇਹ ਸਖ਼ਤ ਸ਼ਰਤ

Monday, Feb 10, 2025 - 04:54 PM (IST)

ਪੰਜਾਬ ''ਚ ਸ਼ਗਨ ਸਕੀਮ ਦਾ ਲਾਭ ਲੈਣ ਲਈ ਖ਼ਤਮ ਕੀਤੀ ਗਈ ਇਹ ਸਖ਼ਤ ਸ਼ਰਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਤੇ ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕਰ ਦਿੱਤਾ ਹੈ। ਹੁਣ ਇਕ ਕਲਿੱਕ ਨਾਲ ਸਾਰੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲਿਆ ਜਾ ਸਕਦਾ ਹੈ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਬਿਲਡਿੰਗ ਪਲਾਨ ਦੀ ਪ੍ਰਵਾਨਗੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ, ਲਾਇਸੈਂਸ ਲਈ ਮਨਜ਼ੂਰੀ, ਲਾਇਸੈਂਸ ਦਾ ਨਵੀਨੀਕਰਨ, ਲਾਇਸੈਂਸ ਵਿਚ ਸੋਧ, ਰਾਤ ਦੀ ਸ਼ਿਫਟ ਵਿਚ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੀ ਇਜਾਜ਼ਤ, ਪ੍ਰਿੰਸੀਪਲ ਇੰਪਲਾਇਅਰ ਦੀ ਰਜਿਸਟ੍ਰੇਸ਼ਨ ਅਤੇ ਠੇਕੇਦਾਰ ਨੂੰ ਲਾਇਸੈਂਸ ਦੀ ਮਨਜ਼ੂਰੀ ਆਨ ਲਾਈਨ ਲਈ ਜਾ ਸਕਦੀ ਹੈ। ਇਹ ਸੇਵਾਵਾਂ ਵੈੱਬਸਾਈਟ https://pblabour.gov.in ਤੋਂ ਲਈਆਂ ਜਾ ਸਕਦੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ

ਉਨ੍ਹਾਂ ਅੱਗੇ ਦੱਸਿਆ ਕਿ ਵੈਲਫੇਅਰ ਫੰਡ ਦਾ ਭੁਗਤਾਨ, ਪੰਜਾਬ ਲੇਬਰ ਵੈਲਫੇਅਰ ਬੋਰਡ ਦੇ ਲਾਭਾਂ ਸਬੰਧੀ ਦਾਅਵਾ, ਉਸਾਰੀ ਵਾਲੀ ਥਾਂ ਦੀ ਰਜਿਸਟ੍ਰੇਸ਼ਨ, ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਅਧੀਨ ਸਾਲਾਨਾ ਰਿਟਰਨ ਜਮ੍ਹਾਂ ਕਰਵਾਉਣਾ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਲਾਭਾਂ ਸਬੰਧੀ ਦਾਅਵਾ, ਦੁਕਾਨ ਅਤੇ ਵਪਾਰਕ ਅਦਾਰੇ ਦੀ ਰਜਿਸਟ੍ਰੇਸ਼ਨ ਆਦਿ ਸੇਵਾਵਾਂ ਵੀ ਆਨਲਾਈਨ ਇਸੇ ਵੈੱਬਸਾਈਟ ਤੋਂ ਲਈਆਂ ਜਾ ਸਕਦੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਅੱਜ ਐਲਾਨੀ ਗਈ ਅੱਧੇ ਦਿਨ ਦੀ ਛੁੱਟੀ, ਸਕੂਲ, ਕਾਲਜ ਸਭ ਬੰਦ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵਜੀਫ਼ਾ ਸਕੀਮ, ਐੱਲ.ਟੀ.ਸੀ. ਸਕੀਮ ਅਤੇ ਸ਼ਗਨ ਸਕੀਮ ਸਮੇਤ ਹੋਰ ਭਲਾਈ ਸਕੀਮਾਂ ਸਬੰਧੀ ਨਿਯਮਾਂ ਅਤੇ ਸ਼ਰਤਾਂ ਵਿਚ ਢਿੱਲ ਦਿੱਤੀ ਗਈ ਹੈ। ਸੌਂਦ ਨੇ ਦੱਸਿਆ ਕਿ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਵਜੀਫਾ ਸਕੀਮ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਕਿਰਤੀ ਵਜੀਫਾ ਸਕੀਮ ਦਾ ਲਾਭ ਅੰਸ਼ਦਾਨ ਕਰਨ ਦੀ ਮਿਤੀ ਤੋਂ ਹੀ ਲੈ ਸਕੇਗਾ। ਇਸੇ ਤਰ੍ਹਾਂ ਸ਼ਗਨ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਮੈਰਿਜ ਸਰਟੀਫਿਕੇਟ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਕਿਰਤੀ ਵਿਆਹ ਵਾਲੀ ਧਾਰਮਿਕ ਥਾਂ ਅਤੇ ਵਿਆਹ ਕਰਵਾਉਣ ਵਾਲੇ ਧਾਰਮਿਕ ਵਿਅਕਤੀ ਦੀਆਂ ਫੋਟੋਆਂ ਲਗਾ ਦੇ ਸ਼ਗਨ ਸਕੀਮ ਦਾ ਲਾਭ ਲੈ ਸਕਦਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਚੱਲ ਰਹੇ ਜਿਸਮਫਰੋਸ਼ੀ ਦੇ ਧੰਦੇ ਨੂੰ ਲੈ ਕੇ ਵੱਡੀ ਖ਼ਬਰ, ਕਈ ਕੁੜੀਆਂ ਨੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News