ਪੰਜਾਬ ਲਈ ਖ਼ਤਰੇ ਦੀ ਘੰਟੀ, ਤੇਜ਼ੀ ਨਾਲ ਫੈਲ ਰਹੀ ਇਹ ਬਿਮਾਰੀ, ਜਾਰੀ ਹੋਈ ਐਡਵਾਇਜ਼ਰੀ
Tuesday, Oct 01, 2024 - 06:31 PM (IST)
ਲੁਧਿਆਣਾ (ਸਹਿਗਲ) : ਮਹਾਨਗਰ ’ਚ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 42 ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਇਨ੍ਹਾਂ ’ਚ 25 ਮਰੀਜ਼ਾਂ ਵਿਚ ਸਵਾਈਨ ਫਲੂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ, ਜਦੋਂਕਿ 17 ਮਰੀਜ਼ਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ’ਚੋਂ 6 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮੁਤਾਬਕ ਜਿਨ੍ਹਾਂ 6 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਿਆ ਗਿਆ ਹੈ ਅਤੇ ਇਸ ਦੀ ਪੁਸ਼ਟੀ ਡੈੱਥ ਰੀਵਿਊ ਕਮੇਟੀ ਵੱਲੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸ਼ੱਕੀ ਸ਼੍ਰੇਣੀ ’ਚ ਰੱਖਣ ਦੀ ਹੀ ਵਿਵਸਥਾ ਹੈ।
ਇਹ ਵੀ ਪੜ੍ਹੋ : ਹਾਈ ਲੈਵਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਵੱਡਾ ਐਲਾਨ
ਉਨ੍ਹਾਂ ਐਡਵਾਇਜ਼ਰੀ ਦਿੰਦਿਆਂ ਦੱਸਿਆ ਕਿ ਸਵਾਈਨ ਫਲੂ ਦੇ ਲੱਛਣ ਸਾਧਾਰਣ ਜੁਕਾਮ ਵਾਂਗ ਪੈਦਾ ਹੁੰਦੇ ਹਨ, ਜਿਸ ਵਿਚ ਗਲਾ ਖਰਾਬ ਅਤੇ ਸਾਹ ਲੈਣ ’ਚ ਤਕਲੀਫ ਸ਼ਾਮਲ ਹੈ। ਲੱਛਣ ਵਿਗੜਨ ’ਤੇ ਤੁਰੰਤ ਕਿਸੇ ਮਾਹਿਰ ਜਾਂ ਨੇੜੇ ਦੇ ਹਸਪਤਾਲ ’ਚ ਸੰਪਰਕ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਨਵੇਂ ਮੁਖੀ ਨੂੰ ਮਿਲੀ ਜ਼ੈੱਡ ਸੁਰੱਖਿਆ, ਗ੍ਰਹਿ ਮੰਤਰਾਲਾ ਅਲਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8