ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਹ ਮਹਿੰਗਾ ਟੋਲ ਪਲਾਜ਼ਾ ਹੋ ਗਿਆ ਫਰੀ

Tuesday, Oct 01, 2024 - 06:28 PM (IST)

ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਹ ਮਹਿੰਗਾ ਟੋਲ ਪਲਾਜ਼ਾ ਹੋ ਗਿਆ ਫਰੀ

ਡੇਰਾ ਬਸੀ : ਡੇਰਾ ਬਸੀ ਨੇੜੇ ਪੈਂਦਾ ਦੱਪਰ ਟੋਲ ਪਲਾਜ਼ਾ ਕਿਸਾਨਾਂ ਨੇ ਫਰੀ ਕਰਵਾ ਦਿੱਤਾ ਹੈ ਜਿਸ ਤੋਂ ਬਾਅਦ ਸਾਰੇ ਵਾਹਨ ਬਿਨਾਂ ਟੋਲ ਦਿੱਤਿਆਂ ਹੀ ਲੰਘ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ-ਅੰਬਾਲਾ ਹਾਈਵੇਅ 'ਤੇ ਪੈਂਦਾ ਦੱਪਰ ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਲੱਖੋਵਾਲ ਅਤੇ ਉਗਰਾਹਾਂ ਵਲੋਂ ਧਰਨਾ ਲਗਾ ਕੇ ਇਸ ਨੂੰ ਫਰੀ ਕਰਵਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ ਅਤੇ ਟੋਲ ਕਰਮਚਾਰੀਆਂ ਵਿਚਾਲੇ ਤਿੱਖੀ ਬਹਿਸ ਵੀ ਹੋਈ। 

ਇਹ ਵੀ ਪੜ੍ਹੋ : ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਬੁਲਾਈ ਹਾਈ ਲੈਵਲ ਮੀਟਿੰਗ

PunjabKesari

ਕਿਸਾਨਾਂ ਦਾ ਆਖਣਾ ਹੈ ਕਿ ਟੋਲ ਕੰਪਨੀ ਨੇ ਤਾਨਾਸ਼ਾਹੀ ਫ਼ੈਸਲਾ ਲੈਂਦਿਆਂ ਪੁਰਾਣੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ ਅਤੇ ਬਾਹਰੋਂ ਨਵੇਂ ਮੁਲਾਜ਼ਮ ਬੁਲਾ ਕੇ ਟੋਲ ਪਲਾਜ਼ਾ 'ਤੇ ਤਾਇਨਾਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨੌਕਰੀ ਤੋਂ ਕੱਢੇ ਗਏ ਮੁਲਾਜ਼ਮ ਸਥਾਨਕ ਹਨ ਅਤੇ ਇਸ ਨਾਲ ਉਨ੍ਹਾਂ ਦਾ ਰੁਜ਼ਗਾਰ ਚਲਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਕਿਸੇ ਦੇ ਢਿੱਡ 'ਤੇ ਲੱਤ ਵੱਜਦੀ ਹੈ ਤਾਂ ਕਿਸਾਨ ਜਥੇਬੰਦੀਆਂ ਇਹ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੀਆਂ। 

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, ਸਿੱਖਿਆ ਵਿਭਾਗ ਨੇ ਕਰ 'ਤਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਨੌਕਰੀਓਂ ਕੱਢੇ ਗਏ ਮੁਲਾਜ਼ਮਾਂ ਨੇ ਉਨ੍ਹਾਂ ਕੋਲ ਆ ਕੇ ਆਪਣਾ ਦੁੱਖੜਾ ਫਰੋਲਿਆ, ਜਿਸ ਮਗਰੋਂ ਟੋਲ ਕੰਪਨੀ ਨਾਲ ਦੋ ਮੀਟਿੰਗਾਂ ਕਰਕੇ ਇਹ ਮੰਗ ਕੀਤੀ ਗਈ ਕਿ ਮੁਲਾਜ਼ਮਾਂ ਨੂੰ ਕੱਢਣ ਦੀ ਬਜਾਏ ਕਿਤੇ ਐਡਜਸਟ ਕੀਤਾ ਜਾਵੇ ਜਦੋਂ ਕੰਪਨੀ ਨੇ ਉਨ੍ਹਾਂ ਦੀ ਇਕ ਨਾ ਸੁਣੀ ਤਾਂ ਮਜਬੂਰ ਹੋ ਕੇ ਉਨ੍ਹਾਂ ਨੂੰ ਧਰਨਾ ਲਗਾਉਣਾ ਪਿਆ ਹੈ, ਇਹ ਧਰਨਾ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। 

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News