ਪੰਜਾਬ ਦਾ ਇਹ ਮਸ਼ਹੂਰ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ

Thursday, Sep 19, 2024 - 01:17 PM (IST)

ਅੰਮ੍ਰਿਤਸਰ : ਕਿਸਾਨਾਂ ਵੱਲੋਂ ਪੰਜਾਬ ਦੇ ਮਸ਼ਹੂਰ ਮਾਨਾਂਵਾਲਾ ਟੋਲ ਪਲਾਜ਼ਾ 'ਤੇ ਧਰਨਾ ਲਗਾ ਕੇ ਫਰੀ ਕਰ ਦਿੱਤਾ ਗਿਆ। ਕਿਸਾਨਾਂ ਦਾ ਦੋਸ਼ ਹੈ ਕਿ ਟੋਲ ਪਲਾਜ਼ਾ ਦੇ ਮੁਲਾਜ਼ਮ ਨੇ ਕਿਸਾਨ ਨਾਲ ਬਦਸਲੂਕੀ ਕੀਤੀ ਅਤੇ ਕਿਸਾਨ ਦਾ ਮੋਬਾਇਲ ਖੋਹ ਲਿਆ। ਉਨ੍ਹਾ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਹਿੰਦੀ ਹੈ ਪਰਾਲੀਆਂ ਨੂੰ ਅੱਗ ਨਹੀਂ ਲਾਉਣੀ ਤਾਂ ਦੂਜੇ ਪਾਸੇ ਕਿਸਾਨ ਦੋ-ਦੋ ਹਜ਼ਾਰ ਰੁਪਿਆ ਦੇ ਕੇ ਜੇ ਪਰਾਲੀ ਚਕਵਾ ਕੇ ਫੈਕਟਰੀਆਂ ਵਿਚ ਭੇਜ ਰਹੇ ਹਨ ਤਾਂ ਟੋਲ ਪਲਾਜ਼ਾ ਵਾਲਿਆਂ ਵੱਲੋਂ ਟਰਾਲੀਆਂ ਨੂੰ ਰੋਕ ਕੇ ਉਨ੍ਹਾਂ ਕੋਲੋਂ ਟੋਲ ਮੰਗਿਆ ਜਾ ਰਿਹਾ ਹੈ। ਜੇਕਰ ਕੋਈ ਕਿਸਾਨ ਟੋਲ ਨਹੀਂ ਦਿੰਦਾ ਤਾਂ ਉਸ ਨਾਲ ਗੁੰਡਾਗਰਦੀ ਕੀਤੀ ਜਾਂਦੀ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਕੋਈ ਟੋਲ ਨਹੀਂ ਲੱਗੇਗਾ ਪਰ ਇਸ ਦੇ ਬਾਵਜੂਦ ਟੋਲ ਪਲਾਜ਼ਾ ਵਾਲੇ ਜਾਣ ਬੁੱਝ ਕੇ ਕਿਸਾਨਾਂ ਨੂੰ ਖਰਾਬ ਕਰਕੇ ਧੱਕੇਸ਼ਾਹੀ ਕਰ ਰਹੇ ਹਨ ਜਿਸ ਦੇ ਚੱਲਦੇ ਅੱਜ ਸਵੇਰ ਤੋਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ੇ 'ਤੇ ਧਰਨਾ ਲਗਾ ਕੇ ਇਸ ਨੂੰ ਬੰਦ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ ਜਾ ਰਹੀ ਟਰੇਨ ਜਲੰਧਰ ਤੋਂ ਭਟਕੀ ਰਾਹ, ਅੱਧਾ ਘੰਟਾ ਚੱਲਦੀ ਰਹੀ ਗ਼ਲਤ ਟਰੈਕ 'ਤੇ

ਉਨ੍ਹਾਂ ਕਿਹਾ ਕਿ ਡੀ. ਸੀ. ਦਫਤਰ ਤੋਂ ਪ੍ਰਸ਼ਾਸਨਿਕ ਅਧਿਕਾਰੀ ਪੁੱਜੇ ਹਨ ਅਤੇ ਉਨ੍ਹਾਂ ਵੱਲੋਂ ਟੋਲ ਪਲਾਜ਼ਾ ਵਾਲਿਆਂ ਨੂੰ ਨੋਟੀਫਿਕੇਸ਼ਨ ਵੀ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਡੀ. ਸੀ. ਦਫਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਨੋਟੀਫਿਕੇਸ਼ਨ ਪਹਿਲਾਂ ਹੀ ਟੋਲ ਪਲਾਜ਼ਾ ਵਾਲਿਆਂ ਨੂੰ ਭੇਜਿਆ ਗਿਆ ਹੈ ਪਰ ਟੋਲ ਪਲਾਜ਼ਾ ਦੇ ਮੁਲਾਜ਼ਮ ਜਾਣ ਬੁੱਝ ਕੇ ਕਿਸਾਨਾਂ ਨੂੰ ਤੰਗ ਪਰੇਸ਼ਾਨ ਕਰ ਰਹੇ ਹਨ। ਜਿਸ ਦੇ ਚੱਲਦੇ ਅੱਜ ਸਾਨੂੰ ਮਜਬੂਰਨ ਇੱਥੇ ਧਰਨਾ ਲਗਾ ਕੇ ਟੋਲ ਪਲਾਜ਼ਾ ਬੰਦ ਕਰਨਾ ਪਿਆ। 

ਇਹ ਵੀ ਪੜ੍ਹੋ : ਨਫ਼ਰਤ ਦੀ ਅੱਗ 'ਚ ਸੜ ਰਿਹਾ ਪਿਓ ਅਖੀਰ ਬਣ ਗਿਆ ਹੈਵਾਨ, ਪੁੱਤ ਨਾਲ ਜੋ ਕੀਤਾ ਸੁਣ ਖੜ੍ਹੇ ਹੋਣਗੇ ਰੌਂਗਟੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Gurminder Singh

Content Editor

Related News